ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 3750/- ਪ੍ਰਤੀ ਹੈਕਟੇਅਰ ਬਤੌਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ   : ਮੁੱਖ ਖੇਤੀਬਾੜੀ ਅਫ਼ਸਰ

ਫ਼ਰੀਦਕੋਟ, 16 ਜੂਨ 2024

ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਚਲਾਈ ਜਾ ਰਹੀ ਸਾਉਣੀ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਪਸਾਰ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਖ਼ੇਤੀਬਾੜੀ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ  ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਵਲੋਂ  ਕੀਤੀ ਗਈ।  ਮੀਟਿੰਗ ਵਿੱਚ  ਮਿੱਟੀ ਦੇ ਸੈਂਪਲ ਲੈਣ,ਝੋਨੇ ਦੀ ਸਿੱਧੀ ਬਿਜਾਈ ,ਨਰਮੇ ਦੀ ਫਸਲ ਦੀ ਹਾਲਤ ਅਤੇ ਮੱਕੀ ਦੀ ਫਸਲ ਹੇਠ ਰਕਬਾ ਵਧਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ।

          ਮੀਟਿੰਗ ਵਿੱਚ ਹਾਜ਼ਰ ਖੇਤੀ ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿਚ ਆ ਰਹੀ ਰਹੀ ਲਗਾਤਾਰ ਗਿਰਾਵਟ ,ਪੈ ਰਹੀ ਗਰਮੀ ਨੂੰ ਮੁੱਖ ਰੱਖਦਿਆਂ ਪਾਣੀ ਦੀ ਬੱਚਤ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੀ ਜ਼ਰੂਰਤ ਹੈ ।ਉਨਾਂ ਕਿਹਾ ਕਿ ਝੋਨੇ ਦੀ ਲਵਾਈ ਤੋਂ ਬਾਅਦ 10-15 ਦਿਨ ਖੇਤ ਵਿਚ ਪਾਣੀ ਖੜ੍ਹਾ ਕਰਨ ਦੀ ਜ਼ਰੂਰਤ ਹੈ ਅਤੇ ਇਸ ਤੋਂ ਬਾਅਦ ਪਾਣੀ ਉਦੋਂ ਦਿਓ ,ਜਦੋਂ ਜ਼ਮੀਨ ਵਿਚ ਪਾਣੀ ਦੇ  ਜਜਬ ਹੋਏ ਨੂੰ ਦੋ ਦਿਨ ਹੋ ਗਏ ਹੋਣ ਪਰ ਤਰੇੜਾਂ ਨਾਂ ਪਈਆਂ ਹੋਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕ.3750/- ਦਿੱਤੇ ਜਾਣੇ ਹਨ ,ਇਸੇ ਤਰਾਂ ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਕਿਲੋ ਬੀਜ ਤੇ 100/- ਦਿੱਤੇ ਜਾਣੇ ਹਨ ਅਤੇ ਪ੍ਰਦਰਸ਼ਨੀ ਪਲਾਟ ਵੀ ਲਗਾਏ ਜਾਣੇ ਹਨ ,ਹਰੇਕ ਪ੍ਰਦਰਸ਼ਨੀ ਪਲਾਟ ਤੇ ਪ੍ਰਤੀ ਹੈਕ. 6000/- ਵਿੱਤੀ ਸਹਾਇਤਾ ਦਿੱਤੀ ਜਾਣੀ ਹੈ।

ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਸਬਸਿਡੀ ਤੇ ਲੈਣ ਲਈ ਕਿਸਾਨ , ਆਨਲਾਈਨ ਬਿਨੈ ਪੱਤਰ 20 ਜੂਨ ਤੱਕ ਭਰ ਸਕਦੇ ਹਨ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਹੂਲਤਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਧਾਰਮਿਕ ਸਥਾਨਾਂ ਰਾਹੀਂ ਅਨਾਊਂਸਮੈਂਟਾਂ ਕਰਵਾਈਆਂ ਜਾਣ ਅਤੇ ਜਦੋਂ ਵੀ ਕਿਸੇ ਪਿੰਡ ਵਿਚ ਦੌਰਾ ਕਰਨਾ ਹੋਵੇ ,ਉਸ ਬਾਰੇ ਅਗਾਹੁ ਪਿੰਡ ਵਿੱਚ  ਅਨਾਊਂਸਮੇਂਟ ਕਰਵਾ ਕੇ ਦਸਿਆ ਜਾਵੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ਮਿਥੇ ਟੀਚੇ ਸਮੇਂ-ਸਿਰ ਪੂਰੇ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ ਤਾਂ ਜੋਂ ਕਿਸਾਨਾਂ ਦੇ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ  ਬਾਰੇ  ਵੱਧ ਤੋਂ ਵੱਧ ਜਾਗਰੂਕ ਕਰਨ ਦੀ ਜ਼ਰੂਰਤ ਹੈ।  ਉਨ੍ਹਾਂ ਖੇਤੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਕੀਟ ਵਿਚ ਖੇਤੀ ਸਮਗਰੀ ਵਿਕ੍ਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਚੈਕਿੰਗ ਦੌਰਾਨ ਖੇਤੀ ਸਮਗਰੀ ਦੇ ਕਾਰੋਬਾਰ  ਨਾਲ ਸਬੰਧਤ ਕਾਗਜਾਤ ਜ਼ਰੁਰ ਦੇਖੇ ਜਾਣ। ਮੀਟਿੰਗ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ  ਨੇ ਵਿਸ਼ਵਾਸ਼ ਦਿਵਾਇਆ ਕਿ ਮਿਥੇ ਟੀਚੇ ਸਮੇਂ ਸਿਰ ਪੂਰੇ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਇੰਜ.ਹਰਚਰਨ ਸਿੰਘ, ਡਾ. ਰਮਨਦੀਪ ਸਿੰਘ , ਡਾ. ਗੁਰਪ੍ਰੀਤ ਸਿੰਘ,ਡਾ. ਰਣਬੀਰ ਸਿੰਘ ,ਡਾ.ਅਮਨ ਕੇਸ਼ਵ,ਡਾ.ਲਖਵੀਰ ਸਿੰਘ ਸਮੇਤ ਹੋਰ ਖੇਤੀ ਅਧਿਕਾਰੀ ਹਾਜ਼ਰ ਸਨ । 

[wpadcenter_ad id='4448' align='none']