Thursday, December 26, 2024

ਸਰਕਾਰੀ ਦੀ ਡੋਰ ਸਟੈਪ ਡਿਲੀਵਰੀ ਸੇਵਾ ਤੋਂ 380 ਲੋਕਾਂ ਨੇ ਘਰ ਬੈਠ ਲਿਆ ਲਾਭ-ਡਿਪਟੀ ਕਮਿਸ਼ਨਰ

Date:

ਫਾਜ਼ਿਲਕਾ, 22 ਜਨਵਰੀ

          ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੁੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੰਦਿਆਂ ਕਿਹਾ ਕਿ ਹੁਣ ਤੱਕ 380 ਲੋਕਾਂ ਨੇ ਘਰ ਬੈਠੇ ਲਾਭ ਲੈ ਲਿਆ ਹੈ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸਰਕਾਰੀ ਨੁੰਮਾਇੰਦੇ ਨੂੰ ਘਰ ਬੁਲਾ ਸਕਦੇ ਹਨ। ਜਿੱਥੇ ਸਰਕਾਰੀ ਨੁੰਮਾਇੰਦਾ ਨਾਗਰਿਕ ਦੇ ਘਰ ਆ ਕੇ ਉਸਦੀ ਅਰਜੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਵੱਖ ਵੱਖ ਤਰਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲਬੱਧ ਕਰਵਾਉਣ ਲਈ ਜਿ਼ਲ੍ਹੇ ਵਿਚ 6 ਪ੍ਰਤੀਨਿਧ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ 432 ਲੋਕਾਂ ਨੇ ਇਸ ਤਰੀਕੇ ਨਾਲ ਸਰਕਾਰੀ ਸੇਵਾਵਾਂ ਲਈ ਅਰਜੀ ਦਿੱਤੀ ਅਤੇ ਇੰਨ੍ਹਾਂ ਵਿਚ 380  ਨੂੰ ਘਰ ਬੈਠਿਆਂ ਹੀ ਸੇਵਾ ਉਪਲਬੱਧ ਕਰਵਾ ਦਿੱਤੀ ਗਈ ਹੈ ਅਤੇ ਬਾਕੀ ਅਰਜੀਆਂ ਨਿਰਧਾਰਤ ਸਮਾਂ ਹੱਦ ਦੇ ਅੰਦਰ ਕਾਰਵਾਈ ਅਧੀਨ ਹਨ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਹਲਫੀਆਂ ਬਿਆਨ, ਭਾਰ ਰਹਿਤ ਸਰਟੀਫਿਕੇਟ, ਜਮਾਂਬੰਦੀ ਕਢਵਾਉਣ ਸਬੰਧੀ, ਜਮੀਨ ਦੀ ਨਿਸ਼ਾਨਦੇਹੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ ਸੀ, ਬੀਸੀ ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਸੇਵਾ ਕੇਂਦਰ ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜਿਟ ਫੀਸ ਅਲਗ ਤੋਂ ਲਾਗੂ ਹੈ।

ਡਿਪਟੀ ਕਮਿਸ਼ਨਰ ਨੇ ਆਨਲਾਈਨ ਅਪਲਾਈ  ਦੀ ਵਿਧੀ ਬਾਰੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਲੋਕ ਲਗਭਗ 100 ਸਰਕਾਰੀ ਸੇਵਾਵਾਂ ਲਈ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ https://connect.punjab.gov.in/ ਤੇ ਵੀ ਘਰ ਬੈਠੇ ਹੀ ਅਪਲਾਈ ਕਰ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ ਲੋਕ ਐਮ ਸੇਵਾ ਮੋਬਾਇਲ ਐਪ ਵੀ ਡਾਊਨਲੋਡ ਕਰ ਸਕਦੇ ਹਨ। ਪਰ ਇਸ ਤਰੀਕੇ ਨਾਲ ਅਪਲਾਈ ਕਰਨ ਸਮੇਂ ਨਾਗਰਿਕ ਆਪਣਾ ਯੂਜਰ ਨੇਮ ਅਤੇ ਪਾਸਵਰਡ ਯਾਦ ਰੱਖਣ ਅਤੇ ਸਾਰੇ ਦਸਤਾਵੇਜ ਅਪਲੋਡ ਕਰਨ ਅਤੇ ਅਪਲਾਈ ਕਰਨ ਤੋਂ ਬਾਅਦ ਸਮੇਂ ਸਮੇਂ ਤੇ ਆਪਣਾ ਅਕਾਉਂਟ ਚੈਕ ਕਰਦੇ ਰਹਿਣ। ਇਸ ਤਹਿਤ ਵੀ ਸਰਟੀਫਿਕੇਟ ਬਣ ਜਾਣ ਤੇ ਨਾਗਰਿਕ ਨੂੰ ਆਨਲਾਈਨ ਤਰੀਕੇ ਨਾਲ ਘਰ ਬੈਠੇ ਹੀ ਸਰਟੀਫਿਕੇਟ ਪ੍ਰਾਪਤ ਹੋ ਜਾਂਦਾ ਹੈ।

Share post:

Subscribe

spot_imgspot_img

Popular

More like this
Related

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...