ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਅੱਜ (22 ਅਕਤੂਬਰ

ਚੰਡੀਗੜ੍ਹ, 21 ਅਕਤੂਬਰ:

 ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ 22 ਅਕਤੂਬਰ 2024 ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 09:00 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ।

ਸਰਦਾਰ ਬੈਂਸ ਨੇ ਕਿਹਾ ਕਿ ਇਸ ਵਿਚ ਅਧਿਆਪਕ ਤੇ ਮਾਪੇ ਬੱਚਿਆਂ ਦੀ ਫੀਡਬੈਕ ਇਕ ਦੂਜੇ ਨਾਲ ਸਾਂਝੀ ਕਰਨਗੇ ਕਿ ਬੱਚਾ ਸਕੂਲ ਵਿੱਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਐਕਟੀਵਿਟੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦੇਣ ਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੇ ਕਰਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦਾ ਸੁਪਨਾ  ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਨੂੰ ਸਾਕਾਰ ਕਰਨ ਲਈ ਆਪਾਂ ਸਾਰੇ ਇਕ ਦੂਜੇ ਨਾਲ ਰਲ ਕੇ ਕੰਮ ਕਰਾਂਗੇ। ਉਹਨਾ ਦੱਸਿਆਂ ਕਿ ਸਤੰਬਰ ਮਹੀਨੇ ਵਿੱਚ ਲਏ ਗਏ ਪੇਪਰਾਂ ਦਾ ਨਤੀਜਾ ਵੀ ਮਾਪਿਆਂ ਨਾਲ ਸਾਝਾ ਕੀਤਾ ਜਾਵੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਵਲੋਂ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ 20000 ਸਰਕਾਰੀ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿੱਚ ਮਿਤੀ 22 ਅਕਤੂਬਰ 2024 ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ, ਜਿਸ ਵਿੱਚ 20 ਲੱਖ ਤੋਂ ਵੱਧ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਪਿਆਂ ਨੂੰ ਮੈਗਾ ਪੀ.ਟੀ.ਐਮ.ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਮੈਗਾ ਪੀ.ਟੀ.ਐਮ ਵਿਚ ਹਿੱਸਾ ਲੈ ਕੇ ਉਹ ਵੀ ਸਿੱਖਿਆ ਕ੍ਰਾਂਤੀ ਦੇ ਗਵਾਹ ਬਨਣ।
ਸਿੱਖਿਆ ਮੰਤਰੀ ਨੇ ਦੱਸਿਆ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪੰਜਾਬ ਰਾਜ ਦੇ ਕਿਸੇ ਨਾ ਕਿਸੇ ਸਰਕਾਰੀ ਸਕੂਲ ਮੈਗਾ ਪੀ.ਟੀ.ਐਮ. ਵਿੱਚ ਸਿਰਕਤ ਕਰਨਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਕਈ ਉਪਰਾਲੇ ਸ਼ੁਰੂ ਕੀਤੇ ਗਏ ਹਨ ਜਿਹਨਾਂ ਵਿੱਚ ਕੈਂਪਸ ਮੈਨੇਜਰ, ਸਕਿਊਰਟੀ ਗਾਰਡ,ਕਲਾਸ ਰੂਮ, ਲੈਬਸ, ਗਰਾਂਊਂਡ, ਟਰਾਂਸਪੋਰਟ ਸਰਵਿਸ, ਸਕੂਲ ਆਫ਼ ਐਮੀਨੈਸ, ਵਿਦਿਆਰਥੀਆਂ ਦੀ ਵਰਦੀ ਆਦਿ ਸ਼ਾਮਲ ਹਨ।

————-

[wpadcenter_ad id='4448' align='none']