ਕੱਲ ਸ਼ਾਮ ਤੱਕ ਹੋਈ 44462 ਮੀਟਰਕ ਟਨ ਝੋਨੇ ਖਰੀਦ- ਵਿਨੀਤ ਕੁਮਾਰ 

ਫਰੀਦਕੋਟ 20 ਅਕਤੂਬਰ ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆ ਮੰਡੀਆ ਵਿੱਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 44462 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ। ਉਨ੍ਹਾ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 38.79 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ।

 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ਼ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 15541 ਮੀਟਰਕ ਟਨ,ਮਾਰਕਫੈਡ ਨੇ 9366.6 ਮੀਟਰਕ ਟਨ, ਪਨਸਪ ਨੇ 12251 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 6159 ਮੀਟਰਕ ਟਨ, ਅਤੇ ਪ੍ਰਾਈਵੇਟ ਵਪਾਰੀਆਂ ਨੇ 1144 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨਾਂ ਦੱਸਿਆ ਹੁਣ ਤੱਕ ਜ਼ਿਲੇ ਵਿਚ ਕੁੱਲ 2141 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

[wpadcenter_ad id='4448' align='none']