ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ: ਮੀਤ ਹੇਅਰ

ਰੇਤੇ ਦੀਆਂ 50 ਹੋਰ ਜਨਤਕ ਖੱਡਾਂ ਜਲਦ ਸ਼ੁਰੂ ਹੋਣਗੀਆਂ: ਮੀਤ ਹੇਅਰ

*ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਜਨਤਕ ਰੇਤ ਖੱਡਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ * ਲੋਕਾਂ ਨੂੰ ਸਸਤੇ ਭਾਅ ‘ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ ।ਇਸ ਸਬੰਧੀ ਫੈਸਲਾ ਮਾਈਨਿੰਗ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਹੋਈ ਉੱਚ […]

*ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਜਨਤਕ ਰੇਤ ਖੱਡਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ *

ਲੋਕਾਂ ਨੂੰ ਸਸਤੇ ਭਾਅ ‘ਤੇ ਰੇਤਾ ਮੁਹੱਈਆ ਕਰਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦ ਹੀ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕਰੇਗੀ ।ਇਸ ਸਬੰਧੀ ਫੈਸਲਾ ਮਾਈਨਿੰਗ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ।

ਰੇਤੇ ਦੀਆਂ ਜਨਤਕ ਖੱਡਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਸਮੇਂ ਸੂਬੇ ਵਿੱਚ 32 ਜਨਤਕ ਖੱਡਾਂ ਚੱਲ ਕਰ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਵੱਡੇ ਪੱਧਰ ‘ਤੇ ਫਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾਂ ਦੀ ਗਿਣਤੀ ਵਧਾਈ ਜਾਵੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ਵਿੱਚ 50 ਨਵੀਆਂ ਜਨਤਕ ਖੱਡਾਂ ਸ਼ੁਰੂ ਕੀਤੀਆਂ ਜਾਣਗੀਆਂ। ਮੀਤ ਹੇਅਰ ਨੇ ਦੱਸਿਆ ਕਿ ਇਨ੍ਹਾਂ ਜਨਤਕ ਖੱਡਾਂ ਵਿਖੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਇਆ ਜਾ ਰਿਹਾ ਹੈ।

Also Read : 1 ਅਪ੍ਰੈਲ 2023 ਤੋਂ ਟੈਕਸਦਾਤਾਵਾਂ ਲਈ ਨਵੇਂ ਨਿਯਮਾਂ ਬਾਰੇ ਜਾਣੋ,

ਮੰਤਰੀ ਨੇ ਕਿਹਾ ਕਿ ਇਨ੍ਹਾਂ ਜਨਤਕ ਖੱਡਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਸਥਾਨਕ ਮਜ਼ਦੂਰਾਂ ਨੂੰ ਵੀ ਕੰਮ ਮਿਲਿਆ ਹੈ, ਜਿਸ ਕਾਰਨ ਕਈ ਨੌਜਵਾਨਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਮੀਤ ਹੇਅਰ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਕੈਬਿਨੇਟ ਵੱਲੋਂ ਪ੍ਰਵਾਨ ਕੀਤੀ ਨੀਤੀ ਅਨੁਸਾਰ ਵਿਭਾਗ ਵੱਲੋਂ ਹਰ 15 ਦਿਨਾਂ ਤੋਂ ਵਪਾਰਕ ਮਾਈਨਿੰਗ ਸਾਈਟਾਂ ਦੇ ਕਲੱਸਟਰਾਂ ਲਈ, ਟੈਂਡਰ ਵੀ ਜਾਰੀ ਕੀਤੇ ਜਾਣਗੇ।

ਖਣਨ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਪਹਿਲਾਂ ਹੀ 21.03.23 ਨੂੰ 14 ਕਲੱਸਟਰਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਵਿੱਚ ਸਰਕਾਰ ਵੱਲੋਂ 100 ਦੇ ਕਰੀਬ ਕਲੱਸਟਰਾਂ ਲਈ ਟੈਂਡਰ ਮੰਗੇ ਜਾਣਗੇ। ਮੀਤ ਹੇਅਰ ਨੇ ਕਿਹਾ ਕਿ ਸਰਕਾਰ ਬਾਕਾਇਦਾ ਆਧਾਰ ‘ਤੇ ਲੋਕਾਂ ਤੋਂ ਫੀਡਬੈਕ ਮੰਗ ਰਹੀ ਹੈ ਅਤੇ ਹਰ ਜਨਤਕ ਸਾਈਟ ਦੇ ਸਹੀ ਢੰਗ ਨਾਲ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਕੰਮ ਦੀ ਸਮੀਖਿਆ ਕਰ ਰਹੀ ਹੈ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਡੀ.ਪੀ.ਐਸ. ਖਰਬੰਦਾ, ਐਸ.ਈਜ਼ ਅਤੇ ਜ਼ਿਲ੍ਹਾ ਮਾਈਨਿੰਗ ਅਫ਼ਸਰ ਹਾਜ਼ਰ ਸਨ।

Tags: news punjab

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ