ਲੋਕ ਸਭਾ ਚੋਣਾਂ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਈਆਂ 53 ਸ਼ਿਕਾਇਤਾਂ : ਜਸਪ੍ਰੀਤ ਸਿੰਘ

Date:

ਬਠਿੰਡਾ, 15 ਅਪ੍ਰੈਲ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 53 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 49 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 4 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਗਤੀਵਿਧੀਆਂ ਤੇ ਹਰ ਪੱਖੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਚੋਣਾਂ ਨੂੰ ਸਫ਼ਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਟੀਮਾਂ ਦੇ ਗਠਨ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਜ਼ਿਲ੍ਹਾ ਕੰਟਰੋਲ ਸੈਂਟਰ ਸਥਾਪਿਤ ਕੀਤਾ ਗਿਆ ਹੈ, ਜੋ ਕਿ 24X7 ਘੰਟੇ ਖੁੱਲ੍ਹਾ ਰਹਿੰਦਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਦੱਸਿਆ ਕਿ 15 ਅਪ੍ਰੈਲ ਸ਼ਾਮ 5 ਵਜੇ ਤੱਕ ਸੀ-ਵਿਜੀਲ ਤੇ ਕੁੱਲ 28 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਵਟਸਐਪ ਤੇ 2 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਈ-ਮੇਲ ਰਾਹੀਂ ਪ੍ਰਾਪਤ ਹੋਈਆਂ ਕੁੱਲ 11 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਵਿੱਚੋਂ 7 ਦਾ ਨਿਪਟਾਰਾ ਹੋ ਚੁੱਕਾ ਹੈ ਤੇ 4 ਸ਼ਿਕਾਇਤਾਂ ਕਾਰਵਾਈ ਅਧੀਨ ਹਨ। ਇਸ ਤੋਂ ਇਲਾਵਾ ਟੈਲੀਫ਼ੋਨ ਰਾਹੀਂ ਪ੍ਰਾਪਤ ਹੋਈਆਂ 5 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿੰਨਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 3 ਪ੍ਰਾਪਤ ਹੋਈਆਂ ਦਸਤੀ ਸ਼ਿਕਾਇਤਾਂ ਦਾ ਵੀ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦ ਕਿ ਐਨ.ਜੀ.ਐਸ.ਪੀ ਰਾਹੀਂ ਪ੍ਰਾਪਤ ਹੋਈਆਂ 4 ਸ਼ਿਕਾਇਤਾਂ ਚੋਂ ਸਾਰੀਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ ਸੀ-ਵਿਜੀਲ (cvigil) ਐਪਲੀਕੇਸ਼ਨ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਕੋਈ ਵੀ ਨਾਗਰਿਕ ਕਿਸੇ ਵੀ ਤਰ੍ਹਾਂ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਾ ਸਕਦਾ ਹੈ ਅਤੇ ਇਸ ਸ਼ਿਕਾਇਤ ਉੱਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਵਟਸਅਪ ਨੰਬਰ 70093-07977, ਈਮੇਲ dccbti2024@gmail.com, ਟੋਲ ਫ਼ਰੀ ਨੰਬਰ 18001802950, ਨੈਸ਼ਨਲ ਗਵਰਨਮੈਂਟ ਸਰਵਿਸਿਜ ਪੋਰਟਲ (ਐਨ.ਜੀ.ਐਸ.ਪੀ) Service.india.gov.in ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਸਥਾਪਿਤ ਕੀਤੇ ਗਏ ਜ਼ਿਲ੍ਹਾ ਕੰਟਰੋਲ ਸੈਂਟਰ ਵਿਖੇ ਦਸਤੀ ਸ਼ਿਕਾਇਤ ਵੀ ਦੇ ਸਕਦਾ ਹੈ।

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...