ਸ੍ਰੀ ਮੁਕਤਸਰ ਸਾਹਿਬ 11 ਮਾਰਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਣੀ ਨੇ ਦੱਸਿਆ ਹੈ ਕਿ ਉਹਨਾਂ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੀਣ ਦੇ ਪਾਣੀ ਲਈ ਆਰ ਓ ਲਗਾਉਣ ਹਿੱਤ ਇੱਕ-ਇਕ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ ਅਤੇ ਇਸੇ ਲੜੀ ਤਹਿਤ ਸਕੂਲਾਂ ਵਿੱਚ ਬੱਚਿਆਂ ਲਈ ਸਾਫ ਪੀਣ ਵਾਲਾ ਪਾਣੀ ਉਪਲਬਧ ਕਰਵਾਉਣ ਲਈ ਆਰਓ ਸਿਸਟਮ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਹੁਸਨਰ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਭਲਾਈਆਣਾ, ਸਰਕਾਰੀ ਪ੍ਰਾਇਮਰੀ ਸਕੂਲ ਕਰਾਈ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ, ਸਰਕਾਰੀ ਪ੍ਰਾਇਮਰੀ ਸਕੂਲ ਹਰੀਕੇ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਸਾਹਿਬ ਚੰਦ ਲਈ ਇੱਕ ਇਕ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਸ ਮੌਕੇ ਕੁਲਵਿੰਦਰ ਸਿੰਘ ਭਲਾਈਆਣਾ, ਵਕੀਲ ਸਿੰਘ, ਗੁਰਜੰਟ ਸਿੰਘ, ਰਾਜਾ ਮੱਲਣ, ਉਜਾਗਰ ਸਿੰਘ, ਬਲਜਿੰਦਰ ਸਿੰਘ, ਮਹਿਮਾ ਸਿੰਘ ਹੁਸਨਰ, ਗੁਰਪ੍ਰੀਤ ਸਿੰਘ, ਧਨਵੀਰ ਸਿੰਘ, ਸੁਖਪਾਲ ਸਿੰਘ, ਮਨਪ੍ਰੀਤ ਸਿੰਘ ਕੁਰਾਈ ਵਾਲਾ, ਗੁਲਾਬ ਸਿੰਘ, ਜਗਸੀਰ ਸਿੰਘ, ਸੁਖਜਿੰਦਰ ਸਿੰਘ, ਮਦਨ ਸਿੰਘ ਹਾਜ਼ਰ ਸਨ।
ਸਰਕਾਰੀ ਸਕੂਲਾਂ ਲਈ ਜਾਰੀ ਕੀਤੇ 6 ਲੱਖ ਰੁਪਏ- ਸੁਖਜਿੰਦਰ ਸਿੰਘ ਕੌਣੀ
[wpadcenter_ad id='4448' align='none']