Wednesday, January 15, 2025

ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਬੀਡੀਪੀਓ ਸਮੇਤ 6 ਮੁਅੱਤਲ 

Date:

6 suspended including BDPO

ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਵਿਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਾਉਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ) ਸਮੇਤ 6 ਕਰਮਚਾਰੀਆਂ ਨੂੰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਚੋਣ ਜ਼ਾਬਤੇ ਦੀਆਂ ਉਲੰਘਨਾਵਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਗੁਰਦਾਸਪੁਰ ਦੇ ਰਿਟਰਨਿੰਗ ਅਫਸਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਪਰਗਟ ਸਿੰਘ ਬੀਡੀਪੀਓ, ਕੁਲਜਿੰਦਰ ਸਿੰਘ ਗ੍ਰਾਮ ਵਿਕਾਸ ਅਧਿਕਾਰੀ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਤੇ ਸ਼ਮਸ਼ੇਰ ਸਿੰਘ ਸਾਰੇ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ।

ਇਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਦੀ ਸ਼ਿਕਾਇਤ ਮਿਲੀ ਸੀ ਕਿ ਇਕ ਸਰਕਾਰੀ ਪਾਰਕ ਵਿਚ ਇੰਟਰਲਾਕਿੰਗ ਟਾਈਲਾਂ ਲਵਾਈਆਂ ਜਾ ਰਹੀਆਂ ਹਨ ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਮਾਮਲੇ ਦੀ ਪੜਤਾਲ ਤੋਂ ਬਾਅਦ ਇਹ ਸ਼ਿਕਾਇਤ ਸਹੀ ਪਾਈ ਗਈ ਅਤੇ ਇਸ ਸਬੰਧੀ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਨੂੰ ਨੋਟਿਸ ਜਾਰੀ ਕੀਤਾ ਗਿਆ।6 suspended including BDPO

ਇਹ ਟਾਈਲਾਂ ਪਾਰਕ ਵਿਚ ਸੁਟਵਾਉਣ ਵਾਲੇ ਨੁਮਾਇੰਦਿਆਂ ਖਿਲਾਫ ਮਾਮਲਾ ਦਰਜ ਕਰਨ ਲਈ ਐਸਐਸਪੀ ਨੂੰ ਲਿਖਿਆ ਗਿਆ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਓਮ ਪ੍ਰਕਾਸ਼ (ਪ੍ਰਬੰਧਕ-ਕਮ-ਵੀ.ਡੀ.ਓ) ਤੇ ਕੁਲਦੀਪ ਸਿੰਘ (ਪੰਚਾਇਤ ਸਕੱਤਰ) ਖਿਲਾਫ ਚੋਣ ਜ਼ਾਬਤਾ ਲਾਗੂ ਨਾ ਕਰਵਾ ਸਕਣ ਲਈ ਮੁਅੱਤਲ ਕਰਕੇ ਅਨੁਸ਼ਾਸ਼ਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

also read :- ਇਕਦਮ ਬਦਲਿਆ ਮੌਸਮ, ਪੰਜਾਬ ਲਈ ਵੀ ਰਾਹਤ ਦੀ ਖਬਰ !

ਇਸੇ ਤਰ੍ਹਾਂ ਫਤਹਿਗੜ੍ਹ ਚੂੜੀਆਂ ਦੇ ਪਿੰਡ ਬੱਦੋਵਾਲ ਕਲਾਂ ਵਿਚ ਸੀਮਿੰਟ ਦੇ ਬੈਂਚ ਵੰਡਣ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪਿੰਡ ਦੇ ਹੀ ਦਿਲਬਾਗ ਸਿੰਘ ਅਤੇ ਸੁਖਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੀਆਂ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਦੇ ਪਹਿਲੇ ਦਿਨ ਤੋਂ ਹੀ ਸਾਰਾ ਪ੍ਰਸ਼ਾਸਨੀ ਅਮਲਾ ਅਤੇ ਪੁਲਿਸ ਵਿਭਾਗ ਇਸ ਗੱਲ ‘ਤੇ ਜ਼ੋਰ ਦੇ ਰਿਹਾ ਹੈ ਕਿ ਚੋਣ ਪ੍ਰਚਾਰ ਅਤੇ ਚੋਣ ਅਮਲ ਦੌਰਾਨ ਕਿਸੇ ਪ੍ਰਕਾਰ ਦੇ ਜ਼ਾਬਤੇ ਦੀ ਉਲੰਘਣਾ ਨਾ ਕੀਤੀ ਜਾਵੇ ਅਤੇ ਕਾਫੀ ਹੱਦ ਤੱਕ ਇਸ ਮਕਸਦ ਵਿਚ ਪੰਜਾਬ ਕਾਮਯਾਬ ਵੀ ਰਿਹਾ ਹੈ।6 suspended including BDPO

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...