ਬਠਿੰਡਾ, 28 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 672 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ’ਚ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ 27 ਮਈ ਸ਼ਾਮ 5 ਵਜੇ ਤੱਕ ਸੀ-ਵਿਜੀਲ ਤੇ ਕੁੱਲ 556 ਸ਼ਿਕਾਇਤਾਂ ਪ੍ਰਾਪਤ ਹੋਈਆਂ, ਵਟਸਐਪ ’ਤੇ 7, ਈ-ਮੇਲ ਰਾਹੀਂ 71, ਟੈਲੀਫ਼ੋਨ ਰਾਹੀਂ 12, ਦਸਤੀ 7 ਅਤੇ ਐਨ.ਜੀ.ਐਸ.ਪੀ ਰਾਹੀਂ 19 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ’ਚ ਸਾਰੀਆਂ ਸ਼ਿਕਾਇਤਾਂ ਦਾ ਹੀ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਜਾਣਕਾਰੀ ਦਿੰਦਿਆਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਗਤੀਵਿਧੀਆਂ ਤੇ ਹਰ ਪੱਖੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਚੋਣਾਂ ਨੂੰ ਸਫ਼ਲਤਾ ਪੂਰਵਕ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਟੀਮਾਂ ਦੇ ਗਠਨ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਜ਼ਿਲ੍ਹਾ ਕੰਟਰੋਲ ਸੈਂਟਰ ਸਥਾਪਿਤ ਕੀਤਾ ਗਿਆ ਹੈ, ਜੋ ਕਿ 24X7 ਘੰਟੇ ਖੁੱਲ੍ਹਾ ਰਹਿੰਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ ਸੀ-ਵਿਜੀਲ (c-vigil) ਐਪਲੀਕੇਸ਼ਨ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਕੋਈ ਵੀ ਨਾਗਰਿਕ ਕਿਸੇ ਵੀ ਤਰ੍ਹਾਂ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਾ ਸਕਦਾ ਹੈ ਅਤੇ ਇਸ ਸ਼ਿਕਾਇਤ ਉੱਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਂਦੀ ਹੈ।
ਇਸ ਤੋਂ ਇਲਾਵਾ ਵਟਸਅਪ ਨੰਬਰ 70093-07977, ਈਮੇਲ dccbti2024@gmail.com, ਟੋਲ ਫ਼ਰੀ ਨੰਬਰ 1800-180-2950, ਨੈਸ਼ਨਲ ਗਵਰਨਮੈਂਟ ਸਰਵਿਸਿਜ ਪੋਰਟਲ (ਐਨ.ਜੀ.ਐਸ.ਪੀ) Service.india.gov.in ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਸਥਾਪਿਤ ਕੀਤੇ ਗਏ ਜ਼ਿਲ੍ਹਾ ਕੰਟਰੋਲ ਸੈਂਟਰ ਵਿਖੇ ਦਸਤੀ ਸ਼ਿਕਾਇਤ ਵੀ ਦੇ ਸਕਦਾ ਹੈ।