Tuesday, December 24, 2024

ਅਜਨਾਲਾ ਸ਼ਹਿਰ ਵਿੱਚ ਕੈਮਰੇ ਲਗਾਉਣ ਲਈ 68 ਲੱਖ ਰੁਪਏ ਜਾਰੀ- ਧਾਲੀਵਾਲ

Date:

ਅਜਨਾਲਾ, 15 ਨਵੰਬਰ
ਅਜਨਾਲਾ ਸ਼ਹਿਰ ਵਿੱਚ ਸੁਰੱਖਿਆ ਨੂੰ ਲੈ ਕੇ ਲਗਾਏ ਜਾਣ ਵਾਲੇ ਸੀਸੀਟੀਵੀ ਕੈਮਰਿਆਂ ਲਈ ਪੰਜਾਬ ਸਰਕਾਰ ਵੱਲੋਂ 68.22 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਹਨਾਂ ਦਾ ਟੈਂਡਰ ਲਗਾ ਦਿੱਤਾ ਜਾਵੇਗਾ।  ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਰਦੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਕਿਹਾ ਕਿ ਉਹਨਾਂ ਦੀ ਬਦੌਲਤ ਪਹਿਲਾਂ ਅਜਨਾਲਾ ਵਿੱਚ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਹੋਇਆ ਹੈ ਅਤੇ ਹੁਣ ਸੀਸੀਟੀਵੀ ਕੈਮਰੇ ਲਗਾਉਣ ਦੀ ਪ੍ਰਵਾਨਗੀ ਅਤੇ ਪੈਸਾ ਮਿਲਿਆ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਅਜਨਾਲਾ ਵਿੱਚ ਗਲੀਆਂ ਨਾਲੀਆਂ ਬਣਾਉਣ ਲਈ ਮੰਗੇ ਗਏ 9 ਕਰੋੜ ਰੁਪਏ ਦਾ ਪ੍ਰਸਤਾਵ ਵੀ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ ਅਤੇ ਛੇਤੀ ਹੀ ਇਹ ਰਕਮ ਦੀ ਜਾਰੀ ਹੋ ਜਾਵੇਗੀ ।
ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਨਤਮਸਤਕ ਹੁੰਦੇ ਸ ਧਾਲੀਵਾਲ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਜੀਵਨ ਵਿੱਚ ਲਾਗੂ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸਿਧਾਂਤ ਕਿਰਤ ਕਰੋ , ਨਾਮ ਜਪੋ , ਵੰਡ ਛਕੋ ਦਾ ਜੋ ਸੱਦਾ ਦਿੱਤਾ ਗਿਆ ਹੈ, ਉਸ ਨੂੰ ਜੇਕਰ ਅਸੀਂ ਆਪਣੇ ਜੀਵਨ ਵਿੱਚ ਢਾਲ ਲਈਏ ਤਾਂ ਕੋਈ ਵੀ ਦੁਖੀ ਨਾ ਰਹੇ । ਉਹਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਸੀ ਪਿਆਰ , ਭਾਈਚਾਰੇ ਅਤੇ ਏਕਤਾ ਦਾ ਜੋ ਸੱਦਾ ਸਾਨੂੰ ਦਿੱਤਾ ਹੈ , ਉਸ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਅਸੀਂ ਸੁਖੀ ਤੇ ਖੁਸ਼ ਰਹਿ ਸਕਦੇ ਹਾਂ।

Share post:

Subscribe

spot_imgspot_img

Popular

More like this
Related

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 24 ਦਸੰਬਰ 2024

Hukamnama Sri Harmandir Sahib Ji ਗੂਜਰੀ ਮਹਲਾ ੫ ਚਉਪਦੇ ਘਰੁ...

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

ਚੰਡੀਗੜ੍ਹ, 23 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ...

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ  

ਲੁਧਿਆਣਾ, 23 ਦਸੰਬਰ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ...

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

ਫਾਜਿਲਕਾ: 23 ਦਸੰਬਰ 2024 ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ...