ਜਲੰਧਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਮਵਾਰ ਨੂੰ 69 ਨਵ ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕਰਨ ਲਈ ਕਿਹਾ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਵ ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਟਵਾਰੀ ਕਿਸੇ ਵੀ ਜ਼ਿਲ੍ਹੇ ਦੇ ਮਾਲ ਪ੍ਰਸ਼ਾਸਨ ਦੀ ਨੀਂਹ ਹੁੰਦੇ ਹਨ। ਉਨ੍ਹਾਂ ਨਵ ਨਿਯੁਕਤ ਪਟਵਾਰੀਆਂ ਨੂੰ ਸਖ਼ਤ ਮਿਹਨਤ ਤੇ ਲਗਨ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਮਵਾਰ ਨੂੰ 69 ਨਵ ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ।
Date: