7 suspects came from the forests
ਬੀਤੇ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਵੱਲੋਂ ਪਠਾਨਕੋਟ ‘ਚ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਸੀ, ਜਿਸ ਦਾ ਕਾਰਨ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਕੋਟ ਪੱਤੀਆਂ ‘ਚ ਇਕ ਸ਼ੱਕੀ ਵਿਅਕਤੀ ਨੂੰ ਦੇਖਿਆ ਜਾਣਾ ਸੀ।
ਦੱਸ ਦੇਈਏ ਕਿ ਬੀਤੀ ਰਾਤ ਵੀ ਪਠਾਨਕੋਟ ਜ਼ਿਲ੍ਹੇ ਦੇ ਨੇੜਲੇ ਪਿੰਡ ਫ਼ੰਗਤੋਲੀ ਵਿੱਚ 7 ਅਣਪਛਾਤੇ ਵਿਅਕਤੀ ਦੇਖੇ ਗਏ ਹਨ। ਇਸ ਨੂੰ ਲੈਕੇ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਸ ਅਲਰਟ ‘ਤੇ ਹੈ ਅਤੇ ਅੱਜ ਵੀ ਪਠਾਨਕੋਟ ਪੁਲਿਸ ਨੇ ਹੋਰ ਏਜੰਸੀਆਂ ਅਤੇ ਫੋਰਸਾਂ ਦੀ ਮਦਦ ਨਾਲ ਸਰਚ ਅਭਿਆਨ ਚਲਾਇਆ ਹੈ।
ਜਿਲ੍ਹੇ ਦੇ ਨੀਮ ਪਹਾੜੀ ਇਲਾਕੇ ਧਾਰ ਦੇ ਪਿੰਡ ਫ਼ੰਗਤੋਲੀ ਵਿਖੇ ਸੱਤ ਸ਼ੱਕੀ ਅਨਸਰਾਂ ਦੇ ਵਿਖੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਸਬੰਧੀ ਜਦ ਪ੍ਰਤੱਖ ਦਰਸ਼ੀਆਂ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕੁਝ ਲੋਕ ਜੰਗਲ ਦੇ ਵਿੱਚੋਂ ਉਨ੍ਹਾਂ ਦੇ ਘਰ ਦੇ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਕੋਲੋਂ ਪਾਣੀ ਮੰਗਿਆ।7 suspects came from the forests
ਉਨ੍ਹਾਂ ਦੱਸਿਆ ਕਿ ਪਾਣੀ ਪੀਣ ਤੋਂ ਬਾਅਦ ਉਹ ਮੁੜ ਜੰਗਲ ਦੇ ਵਿੱਚ ਦਾਖਲ ਹੋ ਗਏ ਜਿਸ ਦੇ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਉਸ ਤੋਂ ਬਾਅਦ ਲਗਾਤਾਰ ਸਰਚ ਆਪਰੇਸ਼ਨ ਚਲਾ ਰਹੀ ਹੈ।
ਦੂਜੇ ਪਾਸੇ ਜਦ ਇਸ ਸਬੰਧੀ ਪੁਲਸ ਅਧਿਕਾਰੀਆਂ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਕਰੀਬ 7 ਵਜੇ ਸੱਤ ਸ਼ੱਕੀ ਲੋਕਾਂ ਦੇ ਵੇਖੇ ਜਾਣ ਦੀ ਖਬਰ ਸਾਹਮਣੇ ਆਈ ਹੈ ਜਿਸ ਦੇ ਚਲਦੇ ਸਾਡੇ ਵੱਲੋਂ ਸਚ ਆਪਰੇਸ਼ਨ ਚਲਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਲੋਕ ਲੇਬਰ ਵਾਲੇ ਵੀ ਹੋ ਸਕਦੇ ਨੇ ਕਿਉਂਕਿ ਪਿੱਛੇ ਜੰਗਲ ਦਾ ਇਲਾਕਾ ਹੈ ਅਤੇ ਉੱਥੇ ਲੇਬਰ ਵੀ ਕੰਮ ਕਰਦੀ ਹੈ ਪਰ ਅਸੀਂ ਸਾਰੇ ਐਂਗਲਾਂ ਨੂੰ ਵੇਖਦੇ ਹੋਏ ਕੰਮ ਕਰ ਰਹੇ ਹਾਂ ਅਤੇ ਕਿਸੇ ਵੀ ਤਰਾਂ ਦੀ ਕੁਤਾਹੀ ਨਾ ਵਰਤਦੇ ਹੋਏ ਲਗਾਤਾਰ ਸਰਚ ਆਪਰੇਸ਼ਨ ਚਲਾ ਰਹੇ ਹਾਂ ਤਾਂ ਜੋ ਜਿਲ੍ਹੇ ਵਿੱਚ ਕੋਈ ਵੀ ਅੰਸੁਖਾਵੀ ਘਟਨਾ ਨਾ ਵਾਪਰ ਸਕੇ। 7 suspects came from the forests