Saturday, December 28, 2024

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ 80 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰਨਗੇ ਸਮਰਪਿਤ

Date:

ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 580 ਹੋ ਜਾਵੇਗੀ

ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਨਿਰੰਤਰ ਅੱਗੇ ਵਧ ਰਿਹਾ ਪੰਜਾਬ

ਚੰਡੀਗੜ੍ਹ, 4 ਮਈ:
80 Aam Aadmi Clinic ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਫਤ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ (ਸ਼ੁੱਕਰਵਾਰ) ਨੂੰ ਲੁਧਿਆਣਾ ਵਿਖੇ 80 ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਿਤ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਸੂਬੇ ਵਿੱਚ ਤਕਰੀਬਨ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਹੋ ਜਾਣਗੇ। ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਵਿੱਚ 100 ਕਲੀਨਿਕ ਸਮਰਪਿਤ ਕੀਤੇ ਗਏ ਸਨ ਅਤੇ ਦੂਜੇ ਪੜਾਅ ਵਿੱਚ 404 ਅਤੇ ਹੁਣ 80 ਕਲੀਨਿਕ ਸੂਬੇ ਦੀ ਸੇਵਾ ਵਿੱਚ ਸਮਰਪਿਤ ਕੀਤੇ ਜਾਣਗੇ।  ਆਮ ਆਦਮੀ ਕਲੀਨਿਕ ਮੁੱਖ ਮੰਤਰੀ ਦਾ ਸੁਪਨਮਈ ਪ੍ਰੋਜੈਕਟ ਹੈ, ਜੋ ਕਿ ਲੋਕਾਂ ਦੀ ਭਲਾਈ ਦੇ ਉਦੇਸ਼ ਨਾਲ ਉਨ੍ਹਾਂ ਦੀ ਸਭ ਤੋਂ ਪ੍ਰਮੁੱਖ ਤਰਜੀਹ ਹੈ ਅਤੇ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਾਰਗਰ ਸਿੱਧ ਹੋ ਰਹੇ ਹਨ।  

ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਹੁਣ ਤੱਕ ਸੂਬਾ ਭਰ ਵਿੱਚ 25.63 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਜਾ ਕੇ ਇਲਾਜ ਕਰਵਾ ਚੁੱਕੇ ਹਨ। ਇਸੇ ਤਰ੍ਹਾਂ ਇਨ੍ਹਾਂ ਕਲੀਨਿਕਾਂ ‘ਤੇ ਕੁੱਲ 41 ਕਿਸਮ ਦੇ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤੱਕ 1.78 ਲੱਖ ਮਰੀਜ਼ ਇਹ ਟੈਸਟ ਕਰਵਾ ਚੁੱਕੇ ਹਨ। 80 Aam Aadmi Clinic

ਇਸ ਤੋਂ ਇਲਾਵਾ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਉਨ੍ਹਾਂ ਦਾ ਪ੍ਰਭਾਵੀ ਢੰਗ ਨਾਲ ਮੁਕਾਬਲਾ ਕਰਨ ਲਈ ਡਾਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਮਦਦ ਕੀਤੀ ਹੈ। ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਕੁੱਲ 80 ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਬੁਲਾਰੇ ਨੇ ਦੱਸਿਆ ਕਿ ਦਵਾਈਆਂ ਦੀ ਜ਼ਿਆਦਾ ਵਰਤੋਂ ਬੀ.ਪੀ., ਸ਼ੂਗਰ, ਚਮੜੀ ਦੀਆਂ ਬਿਮਾਰੀਆਂ, ਵੱਖ ਵੱਖ ਮੌਸਮ ਦੌਰਾਨ ਫੈਲਦੀਆਂ ਬਿਮਾਰੀਆਂ ਜਿਵੇਂ ਵਾਇਰਲ ਬੁਖਾਰ ਅਤੇ ਹੋਰਾਂ ਲਈ ਹੁੰਦੀ ਹੈ। 80 Aam Aadmi Clinic

Share post:

Subscribe

spot_imgspot_img

Popular

More like this
Related

ਪੰਜਾਬ ,ਚੰਡੀਗੜ੍ਹ ਸਣੇ ਹਰਿਆਣਾ ਚ ਪੈ ਰਿਹਾ ਲਗਾਤਾਰ ਮੀਂਹ , 11 ਜ਼ਿਲਿਆਂ ਚ ਧੁੰਦ ਦਾ ਅਲਰਟ ਜ਼ਾਰੀ

Punjab Weather Update  ਵੈਸਟਰਨ ਡਿਸਟਰਬੈਂਸ ਹੋਣ ਕਰਕੇ ਪੰਜਾਬ-ਚੰਡੀਗੜ੍ਹ ਵਿੱਚ ਹੋਈ...

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ   ਚੈਂਪਿਅਨਸ਼ਿਪ ਲਈ ਹੋਈ ਚੋਣ”

ਫ਼ਰੀਦਕੋਟ 28 ਦਸੰਬਰ (  )    ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ...

ਡਾ. ਮਨਮੋਹਨ ਸਿੰਘ ਦੀ ਅੰਤਿਮ ਯਾਤਰਾ , ਗਾਂਧੀ ਪਰਿਵਾਰ ਸਣੇ ਹਰ ਲੀਡਰ ਨਮ ਅੱਖਾਂ ਨਾਲ ਕਰ ਰਿਹਾ ਯਾਦ

Manmohan Singh Funeral  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ...