ਫਾਜ਼ਿਲਕਾ, 27 ਮਈ
89 ਸਾਲਾ ਤਿਲਕ ਰਾਜ ਨੇ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਘਰ ਤੋਂ ਵੋਟ ਪਾਉਣ ਦੀ ਸੁਵਿਧਾ ਦਾ ਲਾਹਾ ਲੈਂਦਿਆਂ ਆਪਣੀ ਵੋਟ ਦੀ ਵਰਤੋਂ ਕਰਕੇ ਵੋਟਾਂ ਦੀ ਮਹੱਤਤਾ ਪ੍ਰਤੀ ਮਿਸਾਲ ਪੇਸ਼ ਕੀਤੀ ਹੈ। ਆਪਣਾ ਅਨੁਭਵ ਸਾਂਝਾ ਕਰਦਿਆਂ ਤਿਲਕ ਰਾਜ ਨੇ ਕਿਹਾ ਕਿ ਉਹ ਕਮਿਸ਼ਨ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਸਹੂਲਤ ਤੋਂ ਬੇਹਦ ਖੁਸ਼ ਹਨ, ਕਿਉਂ ਜ਼ੋ ਘਰ ਬੈਠ ਉਨ੍ਹਾਂ ਪੂਰੇ ਨਿਰਪੱਖ ਅਤੇ ਪਾਰਦਰਸ਼ਤਾ ਨਾਲ ਸੁਖਾਵੇਂ ਮਾਹੌਲ ਵਿਚ ਆਪਣੀ ਵੋਟ ਦਾ ਇਸਤੇਮਾਲ ਕੀਤਾ।
ਤਿਲਕ ਰਾਜ ਨੇ ਕਿਹਾ ਕਿ ਗਰਮੀ ਦੇ ਮੌਸਮ ਨੂੰ ਵੇਖਦਿਆਂ ਬਜੁਰਗਾਂ ਅਤੇ ਪੀ.ਡਬਲਿਓ.ਡੀ. ਵੋਟਰਾਂ ਨੂੰ ਘਰ ਤੋਂ ਵੋਟ ਪਾਉਣ ਦੀ ਵਿਸ਼ੇਸ਼ ਸੁਵਿਧਾ ਨਾਲ ਵਢੇਰੀ ਉਮਰੇ ਨੂੰ ਕਾਫੀ ਲਾਹਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ *ਤੇ ਜਾਣ ਦੀ ਬਜਾਏ ਘਰ ਤੋਂ ਹੀ ਵੋਟ ਪਾਉਣ ਦੀ ਸੁਵਿਧਾ ਨਾਲ ਉਨ੍ਹਾਂ ਦੀ ਆਉਣ—ਜਾਣ ਦੀ ਖਜਲ—ਖੁਆਰੀ ਤੋਂ ਨਿਜਾਤ ਮਿਲੀ ਹੈ। ਉਨ੍ਹਾਂ ਕਮਿਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਤਿਲਕ ਰਾਜ ਦਾ ਕਹਿਣਾ ਹੈ ਕਿ ਵੋਟ ਦੇ ਅਧਿਕਾਰ ਦੀ ਮਹੱਤਤਾ ਨੂੰ ਦੇਖਦਿਆਂ ਉਹ ਹਮੇਸ਼ਾ ਆਪਣੀ ਵੋਟ ਦੀ ਵਰਤੋਂ ਕਰਦੇ ਰਹੇ ਹਨ। ਉਹ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾ, ਲੋਕਾਂ ਤੇ ਨੌਜਵਾਨਾਂ ਨੂੰ ਅਪੀਲ ਕਰਦੇ ਹਨ ਕਿ ਪਹਿਲ ਦੇ ਆਧਾਰ *ਤੇ 1 ਜੁਨ ਨੂੰ ਪੋਲਿੰਗ ਬੂਥਾਂ *ਤੇ ਪਹੁੰਚ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਲਈ ਹਰ ਇਕ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
ਜ਼ਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ 85 ਸਾਲ ਤੋਂ ਵੱਧ ਉਮਰ ਅਤੇ ਪੀ.ਡਬਲਿਓ.ਡੀ. ਵੋਟਰਾਂ ਨੂੰ ਘਰ ਤੋਂ ਵੋਟ ਪਾਉਣ ਦੀ ਸਹੂਲਤ ਦਿੱਤੀ ਗਈ ਸੀ ਜਿਸ ਤਹਿਤ ਵਿਸ਼ੇਸ਼ ਤੌਰ *ਤੇ ਕੰਪੇਨ ਚਲਾਈ ਗਈ।ਉਨ੍ਹਾਂ ਕਿਹਾ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਹਲਕਿਆਂ ਵਿਚ 85 ਸਾਲ ਤੋਂ ਵਧੇਰੀ ਉਮਰ ਦੇ 1177 ਬਜੁਰਗਾਂ ਅਤੇ 804 ਪੀ.ਡਬਲਿਓ.ਡੀ. ਵੋਟਰਾਂ ਵੱਲੋਂ ਆਪਣੀ ਸਵੈ—ਇਛਾ ਅਨੁਸਾਰ ਵੋਟ ਦਾ ਘਰ ਤੋਂ ਹੀ ਇਸਤੇਮਾਲ ਕੀਤਾ ਜਾਣਾ ਹੈ।
ਇਸ ਮੌਕੇ ਸਹਾਇਕ ਨੋਡਲ ਅਫਸਰ ਸਵੀਪ ਰਾਜਿੰਦਰ ਵਿਖੋਣਾ, ਚੋਣ ਅਮਲੇ ਦੀ ਮੁਕੰਮਲ ਟੀਮ ਅਤੇ ਰਾਜਨੀਤਿਕ ਪਾਰਟੀ ਦੇ ਨੁਮਾਇੰਦੇ ਮੌਜੂਦ ਸਨ।
89 ਸਾਲਾ ਤਿਲਕ ਰਾਜ ਦਾ ਵੱਖਰਾ ਅਨੁਭਵ ਰਿਹਾ ਘਰ ਤੋਂ ਵੋਟ ਪਾਉਣ ਦਾ
Date: