ਪੰਜਾਬ ’ਚ ਹੁਣ ਤੱਕ 9.64 ਫੀਸਦੀ ਵੋਟਿੰਗ

9.64 percent voting so far

 9.64 percent voting so far

ਪੰਜਾਬ ਵਿਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਪੋਲਿੰਗ ਬੂਥਾਂ ‘ਤੇ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣ ਲਈ ਚੋਣ ਕਮਿਸ਼ਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿ ਪੰਜਾਬ ’ਚ ਹੁਣ ਤੱਕ 9.64 ਫੀਸਦੀ ਵੋਟਿੰਗ ਹੋਈ ਹੈ। 
ਇਸ ਦੇ ਨਾਲ ਹੀ ਅੰਮ੍ਰਿਤਸਰ ’ਚ 7,22 ਫ਼ੀਸਦੀ, ਅਨੰਦਪੁਰ ਸਾਹਿਬ ’ਚ 9.53 ਫੀਸਦੀ, ਬਠਿੰਡਾ ’ਚ 9.74 ਫੀਸਦੀ, ਫਰੀਦਕੋਟ ’ਚ 9.83 ਫੀਸਦੀ, ਫਤਹਿਗੜ੍ਹ ਸਾਹਿਬ ’ਚ 8.27 ਫੀਸਦੀ, ਫਿਰੋਜ਼ਪੁਰ ’ਚ 11.61 ਫੀਸਦੀ, ਗੁਰਦਾਸਪੁਰ ’ਚ 8.81 ਫੀਸਦੀ, ਹੁਸ਼ਿਆਰਪੁਰ ’ਚ 9.66 ਫੀਸਦੀ, ਜਲੰਧਰ ’ਚ 9.34 ਫੀਸਦੀ, ਖਡੂਰ ਸਾਹਿਬ ’ਚ 9.71 ਫੀਸਦੀ, ਲੁਧਿਆਣਾ ’ਚ 9.08 ਫੀਸਦੀ, ਪਟਿਆਲਾ ’ਚ 10.98 ਫੀਸਦੀ ਅਤੇ ਸੰਗਰੂਰ ’ਚ 11.36 ਫੀਸਦੀ ਵੋਟਿੰਗ ਹੋਈ ਹੈ।

► ਪੰਜਾਬ ਵਿਚ ਅੱਜ ਲੋਕ ਸਭਾ ਚੋਣਾਂ ਲਈ  ਵੋਟਿੰਗ ਪ੍ਰੀਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਤਹਿਤ ਲੋਕ ਪੋਲਿੰਗ ਬੂਥਾਂ ‘ਤੇ ਪਹੁੰਚ ਕੇ ਆਪੋ-ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ। ਵੋਟਰਾਂ ਵਲੋਂ ਬੜੇ ਉਤਸ਼ਾਹ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਦੌਰਾਨ ਕੁਝ ਨੌਜਵਾਨ ਦਿਵਿਆਂਗ ਹੋਣ ਦੇ ਬਾਵਜੂਦ ਵੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਰਹੇ ਹਨ।ਜਾਣਕਾਰੀ ਮੁਤਾਬਕਾ ਅੰਮ੍ਰਿਤਸਰ ਤੋਂ ਦਿਵਿਆਂਗ ਵਿਅਕਤੀ ਆਪਣੀ  ਵ੍ਹੀਲ ਚੇਅਰ ’ਤੇ ਵੋਟ ਪਾਉਣ ਲਈ ਆਏ।

► ਬਠਿੰਡਾ ਦੇ ਪਿੰਡ ਖੁੱਡੀਆਂ ‘ਚ ਈ. ਵੀ. ਐੱਮ. ਮਸ਼ੀਨ ਖਰਾਬ ਹੋਣ ਕਾਰਣ ਵੋਟਿੰਗ ਦਾ ਕੰਮ ਅਜੇ ਤਕ ਸ਼ੁਰੂ ਨਹੀਂ ਹੋ ਸਕਿਆ ਹੈ। ਪੰਜਾਬ ਭਰ ਵਿਚ ਵੋਟਾਂ ਪਾਉਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਉਮੀਦਵਾਰ ਅਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੋਟ ਪਾਉਣ ਪਹੁੰਚੇ ਪਰ ਈ. ਵੀ. ਐੱਮ. ਮਸ਼ੀਨ ਖਰਾਬ ਹੋਣ ਕਾਰਣ ਉਹ ਵੋਟ ਨਹੀਂ ਪਾ ਸਕੇ ਅਤੇ ਕਤਾਰ ਵਿਚ ਖੜ੍ਹੇ ਹੋ ਕੇ ਵੋਟਿੰਗ ਮਸ਼ੀਨ ਠੀਕ ਹੋ ਤਕ ਆਪਣੀ ਵਾਰੀ ਦਾ ਇੰਤਜ਼ਾਰ ਕਰਦੇ ਰਹੇ। 9.64 percent voting so far

also read :- ਭਲਕੇ ਹੋਵੇਗੀ ਵੋਟਿੰਗ, ਜਲੰਧਰ ‘ਚ ਦਾਅ ’ਤੇ ਲੱਗੀ ਇਨ੍ਹਾਂ ਆਗੂਆਂ ਦੀ ਕਿਸਮਤ

► ਪੰਜਾਬ ਵਿਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਹੌਟ ਸੀਟ ਪਟਿਆਲਾ ‘ਤੇ ਜਿਵੇਂ ਹੀ ਵੋਟਿੰਗ ਸ਼ੁਰੂ ਤਾਂ ਪੋਲਿੰਗ ਬੂਥਾਂ ‘ਤੇ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਲੋਕ ਸਭਾ ਸੀਟ ਪਟਿਆਲਾ ਦੇ 9 ਹਲਕਿਆਂ ਵਿਚ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪਟਿਆਲਾ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਚੋਂ ਵੱਡਾ ਹਲਕਾ ਹੈ। ਪਿਛਲੇ ਪੰਜ ਸਾਲਾਂ ‘ਚ ਇਥੇ ਵੋਟਰਾਂ ਦੀ ਗਿਣਤੀ ਪੌਣੇ ਦੋ ਲੱਖ ਤੋਂ ਵੀ ਪਾਰ ਕਰ ਗਈ ਹੈ। ਸਾਲ 2019 ਦੀ ਲੋਕ ਸਭਾ ਚੋਣ ਦੌਰਾਨ ਇਥੇ 16 ਲੱਖ ਦੇ ਕਰੀਬ ਵੋਟਰ ਸਨ, ਜਦਕਿ ਹੁਣ ਇਥੇ ਵੋਟਰਾਂ ਦੀ ਗਿਣਤੀ 17 ਲੱਖ 83 ਹਜ਼ਾਰ 681 ਹੈ।

► ਪੰਜਾਬ ਸਮੇਤ ਚੰਡੀਗੜ੍ਹ ‘ਚ ਸਵੇਰੇ 7 ਵਜੇ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਸਵੇਰੇ ਹੀ ਪੋਲਿੰਗ ਬੂਥਾਂ ‘ਤੇ ਵੋਟ ਪਾਉਣ ਆਏ ਲੋਕਾਂ ਦੀਆਂ ਲੰਬੀਆਂ ਲਾਈਨਾਂ ਦੇਖੀਆਂ ਜਾ ਸਕਦੀਆਂ ਹਨ। ਚੰਡੀਗੜ੍ਹ ਦੇ 6,59 ਹਜ਼ਾਰ 804 ਰਜਿਸਟਰਡ ਵੋਟਰ ਅੱਜ ਆਪਣੇ ਵੋਟ ਦੀ ਵਰਤੋਂ ਕਰਨਗੇ। ਇਨ੍ਹਾਂ ਵਿੱਚੋਂ 3,41,544 ਪੁਰਸ਼ ਵੋਟਰ ਅਤੇ 3,18,226 ਮਹਿਲਾ ਵੋਟਰਾਂ ਤੋਂ ਇਲਾਵਾ 35 ਟਰਾਂਸ ਜੈਂਡਰ ਵੋਟਰ ਸ਼ਾਮਲ ਹਨ। 9.64 percent voting so far

[wpadcenter_ad id='4448' align='none']