ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਪੀਐਮਓ ਨੇ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਨੀਅਰ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਭਾਰਤ ਦੇ ਕੁਝ ਹਿੱਸਿਆਂ ਵਿੱਚ ਬਹੁਤ ਜ਼ਿਆਦਾ ਬਾਰਿਸ਼ ਦੇ ਮੱਦੇਨਜ਼ਰ ਪੈਦਾ ਹੋਈ ਸਥਿਤੀ ਦੀ ਸਮੀਖਿਆ ਕੀਤੀ। ਸਥਾਨਕ ਪ੍ਰਸ਼ਾਸਨ, NDRF ਅਤੇ SDRF ਦੀਆਂ ਟੀਮਾਂ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੰਮ ਕਰ ਰਹੀਆਂ ਹਨ।
ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਐਤਵਾਰ ਨੂੰ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੇ ਹਾਲਾਤ ਬਣ ਗਏ।
ਪਿਛਲੇ 40 ਘੰਟਿਆਂ ਤੋਂ ਵਧ ਸਮੇਂ ਤੋਂ ਪੰਜਾਬ ਸਣੇ ਉੱਤਰੀ ਭਾਰਤ ’ਚ ਪੈ ਰਹੇ ਮੋਹਲੇਧਾਰ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਯੂਪੀ ਤੇ ਜੰਮੂ ਕਸ਼ਮੀਰ ’ਚ ਮੀਂਹ ਅਤੇ ਢਿੱਗਾਂ ਡਿੱਗਣ ਕਾਰਨ 21 ਵਿਅਕਤੀਆਂ ਦੀ ਮੌਤ ਹੋ ਗਈ ਹੈ।
ਹੜ੍ਹ ਵਰਗੇ ਹਾਲਾਤ ਬਣਨ ਕਾਰਨ ਪੰਜਾਬ ਸਮੇਤ ਹੋਰ ਸੂਬਿਆਂ ’ਚ ਅਲਰਟ ਐਲਾਨ ਦਿੱਤਾ ਗਿਆ ਹੈ। ਪਾਣੀ ਲੋਕਾਂ ਦੇ ਘਰਾਂ ਅੰਦਰ ਤੱਕ ਵੜ ਗਿਆ। ਕਈ ਥਾਵਾਂ ’ਤੇ ਆਫ਼ਤ ਪ੍ਰਬੰਧਨ ਟੀਮਾਂ ਨੂੰ ਸੱਦਣਾ ਪਿਆ ਹੈ।