ਪਸ਼ੂਆਂ ਨੂੰ ਹਰਾ-ਚਾਰਾ ਪਹੁੰਚਾਉਣ ਲਈ ਖੇਤੀਬਾੜੀ ਤੇ ਪਸ਼ੂ ਪਾਲਣ ਵਿਭਾਗ ਨਿਭਾਅ ਰਿਹੈ ਅਹਿਮ ਜ਼ਿੰਮੇਵਾਰੀ

FLOOD IN PUNJAB

ਪਟਿਆਲਾ, 12 ਜੁਲਾਈ: (ਮਾਲਕ ਸਿੰਘ ਘੁੰਮਣ)

FLOOD IN PUNJAB ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਸਮੁੱਚੀ ਟੀਮ ਵੱਲੋਂ ਜਿਥੇ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀ ਹਨ, ਉਥੇ ਹੀ ਪਸ਼ੂਆਂ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਪਸ਼ੂ ਪਾਲਣ ਵਿਭਾਗ ਵੱਲੋਂ ਹਰੇ ਚਾਰੇ, ਸਾਇਲੇਜ ਤੇ ਤੂੜੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਸਮੂਹ ਬਲਾਕ ਖੇਤੀਬਾੜੀ ਅਫ਼ਸਰਾਂ ਦੇ ਸਹਿਯੋਗ ਨਾਲ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਪਸ਼ੂਆਂ ਦੇ ਖਾਣ ਲਈ ਹਰੇ ਚਾਰੇ ਸਮੇਤ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰ ‘ਤੇ ਕਿਸਾਨਾਂ ਨਾਲ ਵੀ ਰਾਬਤਾ ਰੱਖਿਆ ਗਿਆ ਹੈ ਅਤੇ ਜਿਹੜੇ ਕਿਸਾਨ ਅੱਗੇ ਆਕੇ ਮਦਦ ਕਰਨਾ ਚਾਹੁੰਦੇ ਹਨ, ਉਹ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਸਮੂਹ ਇਨਪੁੱਟਸ ਡੀਲਰਾਂ, ਅਗਾਂਹਵਧੂ ਕਿਸਾਨਾਂ, ਸਾਇਲੇਜ ਪਲਾਟਾਂ ਅਤੇ ਨਿੱਜੀ ਕਿਸਾਨਾਂ ਨਾਲ ਵਿਅਕਤੀਗਤ ਤੌਰ ‘ਤੇ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹੇ ਵਿਚ ਉਪਲਬਧ ਚਾਰੇ ਦੀਆਂ ਲਿਸਟਾਂ ਜ਼ਿਲ੍ਹਾ ਮਾਲ ਅਫ਼ਸਰ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। FLOOD IN PUNJAB

ਉਨ੍ਹਾਂ ਦੱਸਿਆ ਕਿ ਅੱਜ ਪਿੰਡ ਲੰਗ ਦੇ ਕਿਸਾਨ ਮੇਵਾ ਸਿੰਘ ਅਤੇ ਐਨ.ਆਰ. ਆਈ ਸੋਸਾਇਟੀ ਦੇ ਸਹਿਯੋਗ ਨਾਲ ਚਾਰੇ ਦੀਆਂ ਟਰਾਲੀਆਂ ਪਿੰਡ ਦੌਲਤਪੁਰ, ਜਦਕਿ ਪਵਨ ਕੁਮਾਰ ਤੇ ਰਾਕੇਸ਼ ਕੁਮਾਰ ਦੇ ਸਹਿਯੋਗ ਨਾਲ ਰਿਸ਼ੀ ਕਲੋਨੀ ਵਿਖੇ ਭੇਜੀਆਂ ਗਈਆਂ ਹਨ। FLOOD IN PUNJAB

[wpadcenter_ad id='4448' align='none']