PRTC BUS Patiala ਬੀਤੇ ਦਿਨਾਂ ਦੋਰਾਂਨ PRTC ਦੀ ਬਸ ਦਾ ਮਨਾਲੀ ਵਿਚ ਬਿਆਸ ਦਰਿਆ ‘ਚ ਰਿੜ ਜਾਣ ਕਾਰਨ ਪਹਿਲਾਂ ਡਰਾਈਵਰ ਅਤੇ ਫਿਰ ਭਲਕੇ ਕੰਡਕਟਰ ਦੀ ਮੋਤ ਦੀ ਮੰਦਭਾਗੀ ਖ਼ਬਰ ਨੇ ਪੰਜਾਬੀਆਂ ‘ਚ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਸੀ ਜਿਸ ਉਪਰੰਤ ਹੁਣ ਸਰਕਾਰ ਨੇ ਪੀੜਤ ਪਰੀਵਾਰਾਂ ਦੀ ਬਾਂਹ ਫੜਨ ਦਾ ਯਤਨ ਕੀਤਾ ਹੈ।
ਇਥੇ ਦਸ ਦੇਈਏ ਕੀ ਪੀਆਰਟੀਸੀ ਮੁਲਾਜ਼ਮਾਂ ਤੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਵਾਰਸਾਂ ਨੂੰ ਮੁਆਵਜ਼ਾ ਦਿਵਾਉਣ ਲਈ ਪਟਿਆਲੇ ਬੱਸੇ ਅੱਡੇ ਸਾਹਮਣੇ ਲਾਸ਼ ਰੱਖ ਕੇ ਰੋਸ ਮੁਜ਼ਾਹਰਾ ਕੀਤਾ ਸੀ। ਜਿਸ ਸਦਕੇ ਹੁਣ ਜਾਬ ਸਰਕਾਰ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।PRTC BUS Patiala
ਇਹ ਵੀ ਪੜ੍ਹੋ:ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲ ਆਫ਼ ਐਮੀਨੈਸ ਦੇ 30 ਵਿਦਿਆਰਥੀਆਂ ਬਣੇ ਚੰਦਰਯਾਨ 3 ਦੀ ਲਾਂਚ ਦੇ ਗਵਾਹ
ਪੀਆਰਟੀਸੀ ਮੁਲਾਜ਼ਮਾਂ ਨੇ ਅੱਜ ਇੱਥੇ ਨਵੇਂ ਸਿਟੀ ਬੱਸ ਸਟੈਂਡ ਦੇ ਨਾਲ ਲੱਗਦੀ ਸੜਕ ’ਤੇ ਜਾਮ ਲਾ ਕੇ ਡਰਾਈਵਰ ਸਤਿਗੁਰ ਸਿੰਘ ਅਤੇ ਕੰਡਕਟਰ ਜਗਸੀਰ ਸਿੰਘ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਕੀਤੀ। ਬਾਅਦ ਵਿੱਚ ਸ਼ਾਮ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਉਨ੍ਹਾਂ ਦੇ ਮਸਲੇ ਦੇ ਹੱਲ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ। ਪਟਿਆਲਾ ਦੇ ਐਸਡੀਐਮ ਚਰਨਜੀਤ ਸਿੰਘ ਨੇ ਕਿਹਾ, “ਰਾਜ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਆਊਟਸੋਰਸ ਆਧਾਰ ‘ਤੇ ਨੌਕਰੀ ਦਿੱਤੀ ਜਾਵੇਗੀ।PRTC BUS Patiala