ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸਰਕਾਰੀ ਅਮਲਾ 24 ਘੰਟੇ ਸਰਗਰਮ

CM TO OPPOSITION
  • 26,191 ਤੋਂ ਵੱਧ ਲੋਕ ਸੁਰੱਖਿਅਤ ਥਾਵਾਂ ’ਤੇ ਭੇਜੇ
  • 148 ਰਾਹਤ ਕੈਂਪਾਂ ’ਚ 3731 ਲੋਕ ਅਜੇ ਵੀ ਮੌਜੂਦ
  • ਹੜ੍ਹ ਪ੍ਰਭਾਵਿਤ ਲੋਕਾਂ ਨੂੰ ਡਰਾਈ ਫੂਡ ਪੈਕਟਾਂ ਦੀ ਵੰਡ ਜਾਰੀ
  • ਰੂਪਨਗਰ ਵਿੱਚ 21,025 ਅਤੇ ਪਟਿਆਲਾ ਵਿੱਚ ਡਰਾਈ ਫੂਡ ਦੇ 59,000 ਪੈਕਟ ਵੰਡੇ 

ਚੰਡੀਗੜ੍ਹ, 17 ਜੁਲਾਈ:

CHIEF MINISTER BHAGWANT MANN ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਅਮਲਾ ਕੀਮਤੀ ਮਨੁੱਖੀ ਜਾਨਾਂ ਅਤੇ ਸੰਪਤੀ ਦੀ ਰਾਖੀ ਲਈ ਸੂਬੇ ਵਿੱਚ ਮੋਹਲੇਧਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਵਿੱਚ ਸੁਧਾਰ ਲਈ ਜੰਗੀ ਪੱਧਰ ’ਤੇ ਕੰਮ ਕਰ ਰਿਹਾ ਹੈ।

ਲੋਕਾਂ ਦੀ ਸਿਹਤ ਨੂੰ ਸਭ ਤੋਂ ਮੁੱਖ ਰੱਖਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਸਮੇਂ 316 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ ਅਤੇ 189 ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ 26,191 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਸੂਬੇ ਵਿੱਚ ਕੁੱਲ 148 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 3731 ਲੋਕ ਠਹਿਰੇ ਹੋਏ ਹਨ।CHIEF MINISTER BHAGWANT MANN

ਬੁਲਾਰੇ ਨੇ ਦੱਸਿਆ ਕਿ 15 ਜ਼ਿਲਿਆਂ ਦੇ 1414 ਪਿੰਡ ਅਜੇ ਵੀ ਹੜ੍ਹਾਂ ਨਾਲ ਪ੍ਰਭਾਵਿਤ ਹਨ। ਇਸ ਵੇਲੇ ਹੜ੍ਹਾਂ ਨਾਲ ਪ੍ਰਭਾਵਿਤ 15 ਜ਼ਿਲਿ੍ਹਆਂ ਵਿੱਚ ਤਰਨ ਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਪਟਿਆਲਾ, ਮੋਗਾ, ਲੁਧਿਆਣਾ, ਮੋਹਾਲੀ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਜਲੰਧਰ, ਕਪੂਰਥਲਾ ਅਤੇ ਸੰਗਰੂਰ ਸ਼ਾਮਲ ਹਨ।

ਇਹ ਵੀ ਪੜ੍ਹੋ: ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਨੇ ਲਿਖੀ ਸਫਲਤਾ ਦੀ ਨਵੀਂ ਕਹਾਣੀ

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿ੍ਹਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 32 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 3 ਅਜੇ ਵੀ ਲਾਪਤਾ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ ਅਤੇ ਰੂਪਨਗਰ ਵਿੱਚ 21,025, ਪਟਿਆਲਾ ਵਿੱਚ 59,000, ਐਸ.ਏ.ਐਸ. ਨਗਰ ਵਿੱਚ 3600, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਤੋਂ ਵੱਧ ਪੈਕੇਟ ਵੰਡੇ ਜਾ ਚੁੱਕੇ ਹਨ।

ਪਸ਼ੂਧਨ ਦੇ ਬਿਮਾਰੀਆਂ ਤੋਂ ਬਚਾਅ ਲਈ ਪਸ਼ੂ ਪਾਲਣ ਵਿਭਾਗ ਵੱਲੋਂ 4285 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ ਜਦਕਿ ਹੁਣ ਤੱਕ 2874 ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ।CHIEF MINISTER BHAGWANT MANN

——-

[wpadcenter_ad id='4448' align='none']