ਕਰਤਾਰਪੁਰ ਕੋਰੀਡੋਰ ਕੋਲੋਂ ਧੁੱਸੀ ਬੰਨ੍ਹ ਵਿਚ ਪਿਆ ਪਾੜ ਘੱਗਰ ਵਿਚ ਨਵਾਂ ਵੀ ਪਿਆ ਪਾੜ,

HARBHAJAN SINGH ETO
HARBHAJAN SINGH ETO

ਰਾਤੋਂ ਰਾਤ ਪਾਣੀ ਦਾ ਪੱਧਰ ਵਧਿਆ ਹੈ। ਕਰਤਾਰਪੁਰ ਕੋਰੀਡੋਰ ਕੋਲੋਂ ਧੁੱਸੀ ਬੰਨ੍ਹ ਵਿਚ ਪਾੜ ਪਿਆ ਹੈ। ਪਾੜ ਪੈਣ ਨਾਲ ਪਾਣੀ ਭਾਰਤ ਪਾਕਿ ਸਰਹੱਦ ਨਾਲ ਲੱਗ ਗਿਆ ਹੈ ਅਤੇ ਲਗਾਤਾਰ ਅੱਗੇ ਵਧ ਰਿਹਾ ਹੈ।Kartarpur Corridor flood

ਜੰਮੂ-ਕਸ਼ਮੀਰ ਦੇ ਉੱਜ ਡੈਮ ਤੋਂ ਰਾਵੀ ਵਿਚ ਛੱਡਿਆ ਗਿਆ 2.50 ਲੱਖ ਕਿਊਸਿਕ ਪਾਣੀ ਅੱਜ ਮਾਝੇ ਵਿੱਚ ਤਬਾਹੀ ਮਚਾ ਦੇਵੇਗਾ। ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਤੋਂ ਇਲਾਵਾ ਪਾਕਿਸਤਾਨ ਦੇ ਪੰਜਾਬ ‘ਚ ਵੀ ਇਸ ਦਾ ਅਸਰ ਪਵੇਗਾ। ਜਿਸ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਝੇ ਦੇ 3 ਜ਼ਿਲਿਆਂ ਵਿਚ ਅਲਰਟ ਜਾਰੀ ਕਰ ਦਿੱਤਾ ਹੈ।

  • ਜੰਮੂ-ਕਸ਼ਮੀਰ ਦੇ ਉੱਜ ਡੈਮ ਤੋਂ ਰਾਵੀ ਵਿਚ ਛੱਡਿਆ ਗਿਆ 2.50 ਲੱਖ ਕਿਊਸਿਕ ਪਾਣੀ ਅੱਜ ਮਾਝੇ ਵਿੱਚ ਤਬਾਹੀ ਮਚਾ ਦੇਵੇਗਾ। ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਤੋਂ ਇਲਾਵਾ ਪਾਕਿਸਤਾਨ ਦੇ ਪੰਜਾਬ ‘ਚ ਵੀ ਇਸ ਦਾ ਅਸਰ ਪਵੇਗਾ। ਜਿਸ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਝੇ ਦੇ 3 ਜ਼ਿਲਿਆਂ ਵਿਚ ਅਲਰਟ ਜਾਰੀ ਕਰ ਦਿੱਤਾ ਹੈ।

ਰਾਤੋਂ ਰਾਤ ਪਾਣੀ ਦਾ ਪੱਧਰ ਵਧਿਆ ਹੈ। ਕਰਤਾਰਪੁਰ ਕੋਰੀਡੋਰ ਕੋਲੋਂ ਧੁੱਸੀ ਬੰਨ੍ਹ ਵਿਚ ਪਾੜ ਪਿਆ ਹੈ। ਪਾੜ ਪੈਣ ਨਾਲ ਪਾਣੀ ਭਾਰਤ ਪਾਕਿ ਸਰਹੱਦ ਨਾਲ ਲੱਗ ਗਿਆ ਹੈ ਅਤੇ ਲਗਾਤਾਰ ਅੱਗੇ ਵਧ ਰਿਹਾ ਹੈ।

ਮੂਨਕ ਦੇ ਬੱਲਰਾਂ ਅਤੇ ਚੂਲੜ ਵਿਖੇ ਤਬਾਹੀ ਮਚ ਸਕਦੀ ਹੈ। ALSO READ : ਸੂਬਾ ਸਰਕਾਰ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਇਕ-ਇਕ ਪੈਸੇ ਦੀ ਭਰਪਾਈ ਕਰੇਗੀ: ਮਾਨ

ਦੂਜੇ ਪਾਸੇ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਗੁਰਦਾਸਪੁਰ ਦੇ ਪਿੰਡ ਮਕੋੜਾ ਪੱਤਣ ਦੇ ਆਸ-ਪਾਸ ਦੇ 7 ਪਿੰਡਾਂ ਦਾ ਦੇਸ਼ ਨਾਲੋਂ ਸੰਪਰਕ ਟੁੱਟ ਗਿਆ ਹੈ। Kartarpur Corridor flood

ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਪ੍ਰਸ਼ਾਸਨ ਨੇ ਬਿਆਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਸਪਾਸ ਦੇ ਸਕੂਲਾਂ ਵਿੱਚ ਕੈਂਪ ਲਾਏ ਗਏ ਹਨ ਅਤੇ ਨੀਵੇਂ ਇਲਾਕਿਆਂ ਦੇ ਲੋਕਾਂ ਨੂੰ ਉੱਥੇ ਹੀ ਰਹਿਣ ਲਈ ਕਿਹਾ ਗਿਆ ਹੈ

ਘੱਗਰ ਵਿੱਚ ਬੁੱਧਵਾਰ ਰਾਤ ਨੂੰ ਨਵਾਂ ਪਾੜ ਪੈਣ ਕਾਰਨ ਮਾਲਵੇ ਦੇ ਕੁਝ ਹੋਰ ਪਿੰਡ ਵੀ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮਾਲਵੇ ਦੇ ਸਰਦੂਲਗੜ੍ਹ ਤੋਂ ਪਹਿਲਾਂ ਰਾਤ ਕਰੀਬ 11 ਵਜੇ ਭੱਲਣਵਾੜਾ ਇਲਾਕੇ ਦੇ ਘੱਗਰ ਵਿੱਚ ਦਰਾਰ ਪੈ ਗਈ। ਇਹ ਪਾੜ ਭੱਲਣਵਾੜਾ ਦੇ ਸਰਕਾਰੀ ਸਕੂਲ ਤੱਕ ਆ ਗਿਆ। Kartarpur Corridor flood

[wpadcenter_ad id='4448' align='none']