ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਲਗਨ ਤੇ ਸੁਹਿਰਦਤਾ ਨਾਲ ਪ੍ਰਦਾਨ ਕਰ ਰਹੀਆਂ ਹਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੈਡੀਕਲ ਸੇਵਾਵਾਂ 

Relief for the flood affected
Relief for the flood affected

26800 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ 

– ਪੰਜਾਬ ਸਰਕਾਰ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ

– 155 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ 4560 ਲੋਕ 

ਚੰਡੀਗੜ੍ਹ, 21 ਜੁਲਾਈ:

relief camps punjab ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ  ਵਚਨਬੱਧਤਾ ਦੇ ਹਿੱਸੇ ਵਜੋਂ, ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨਜਿੱਠਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਆਪਣੀ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ  ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।

ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26800 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 21 ਜੁਲਾਈ ਨੂੰ ਸਵੇਰੇ 8 ਵਜੇ ਤੱਕ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4560 ਲੋਕਾਂ ਦਾ ਆਰਜ਼ੀ ਵਸੇਬਾ ਕੀਤਾ ਗਿਆ ਹੈ।

ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ.ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ  ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ। .

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 40 ਲੋਕਾਂ ਦੀ ਜਾਨ ਜਾ ਚੁੱਕੀ ਹੈ। relief camps punjab

ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 1746 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦੋਂਕਿ ਟੀਕਾਕਰਨ ਵਾਲੇ ਪਸ਼ੂਆਂ ਦੀ ਗਿਣਤੀ 4836 ਹੈ।

ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ।

ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 458 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 246 ਮੈਡੀਕਲ ਕੈਂਪ ਲਗਾਏ ਹਨ। relief camps punjab

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,881, ਪਟਿਆਲਾ ਵਿੱਚ 64000, ਐਸਏਐਸ ਨਗਰ ਵਿੱਚ 4800, ਐਸਬੀਐਸ ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।

————

[wpadcenter_ad id='4448' align='none']