ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਕੋਸ਼ਿਸ਼ਾਂ ਤੇਜ਼

flood-affected areas disease

ਡੇਂਗੂ ਅਤੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪ੍ਰਸ਼ਾਸ਼ਨ ਮੁਸ਼ਤੈਦ
– 27 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ
– ਕਈ ਇਲਾਕਿਆਂ ਵਿਚ ਸਥਿਤੀ ਸੁਧਰਨ ਤੋਂ ਬਾਅਦ ਰਾਹਤ ਕੈਂਪਾਂ ‘ਚ ਲੋਕਾਂ ਦੀ ਗਿਣਤੀ ਘਟੀ
– ਹੜ੍ਹ ਕਾਰਣ 357 ਘਰਾਂ ਨੂੰ ਨੁਕਸਾਨ, 741 ਘਰ ਅੰਸ਼ਕ ਰੂਪ ਵਿਚ ਨੁਕਸਾਨੇ ਗਏ


ਚੰਡੀਗੜ੍ਹ, 24 ਜੁਲਾਈ:

flood-affected areas disease ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀਆਂ ਮੁਕਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਕਦਮ ਚੱੁਕੇ ਜਾ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਉੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖਾਸ ਸਿਹਤ ਚੈੱਕ ਅੱਪ ਕੈਂਪ ਲਗਾਏ ਜਾ ਰਹੇ ਹਨ ਅਤੇ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਮੱੁਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਬਾਬਤ ਦੱਸਿਆ ਜਾ ਰਿਹਾ ਹੈ। ਪੰਜਾਬ ਸਰਕਾਰ ਡੇਂਗੂ ਅਤੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਹੀ ਹੈ।

ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਇਸ ਵੇਲੇ 444 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ 208 ਹੈ।   ਇਕ ਦਿਨ ਵਿਚ 5543 ਓਪੀਡੀ ਹੈ।

ਪਸ਼ੂ ਪਾਲਣ ਵਿਭਾਗ ਨੇ ਵੀ ਟੀਕਾਕਰਣ ਮੁਹਿੰਮ ਵਿਚ ਤੇਜ਼ੀ ਲਿਆਂਦੀ ਹੈ। 23 ਜੁਲਾਈ ਨੂੰ ਹੜ੍ਹਾਂ ਕਾਰਣ ਬਿਮਾਰ ਹੋਏ 1606 ਪਸ਼ੂਆਂ ਦਾ ਜਿੱਥੇ ਇਲਾਜ ਕੀਤਾ ਗਿਆ ਉੱਥੇ ਹੀ 1920 ਪਸ਼ੂਆਂ ਦਾ ਟੀਕਾਕਰਣ ਕੀਤਾ ਗਿਆ ਹੈ। flood-affected areas disease

ਓਧਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ 27286 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 171 ਰਾਹਤ ਕੈਂਪ ਚੱਲ ਰਹੇ ਹਨ ਜਿਨ੍ਹਾਂ ਵਿਚ 1867 ਲੋਕ ਰਹਿ ਰਹੇ ਹਨ। ਹਾਲ ਦੀ ਘੜੀ ਸਭ ਤੋਂ ਜ਼ਿਆਦਾ 38 ਰਾਹਤ ਕੈਂਪ ਜਲੰਧਰ ਜ਼ਿਲ੍ਹੇ ਵਿਚ ਹਨ।

ਇਕ ਬੁਲਾਰੇ ਨੇ ਦੱਸਿਆ ਕਿ 19 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ ਜਦਕਿ 1469 ਪਿੰਡ ਹੜ੍ਹ ਪ੍ਰਭਾਵਿਤ ਹਨ।  ਵੱਖ-ਵੱਖ ਜ਼ਿਿਲ੍ਹਆਂ ਵਿਚੋਂ ਮਾਲ ਵਿਭਾਗ ਨੂੰ ਮਿਲੀ ਰਿਪੋਰਟ ਮੁਤਾਬਿਕ ਸੂਬੇ ਵਿਚ ਹੜ੍ਹਾਂ ਕਾਰਣ ਹੁਣ ਤੱਕ ਕੁੱਲ 41 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖਮੀ ਹੋਏ ਹਨ। flood-affected areas disease

ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਫੂਡ ਪੈਕਟਾਂ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ। ਵੱਖ-ਵੱਖ ਜ਼ਿਿਲ੍ਹਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੜ੍ਹ ਕਾਰਣ 357 ਘਰਾਂ ਨੂੰ ਪੂਰਣ ਜਾਂ ਵੱਡਾ ਨੁਕਸਾਨ ਪੁੱਜਾ ਹੈ ਜਦਕਿ 741 ਘਰ ਅੰਸ਼ਕ ਰੂਪ ਵਿਚ ਨੁਕਸਾਨੇ ਗਏ ਹਨ

[wpadcenter_ad id='4448' align='none']