ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਹੰਡਿਆਇਆ ਵਿਖੇ ਤਾਇਨਾਤ ਪਟਵਾਰੀ ਜਤਿੰਦਰ ਸਿੰਘ ਨੂੰ ਜਸਵਿੰਦਰ ਸਿੰਘ ਵਾਸੀ ਗਰਚਾ ਰੋਡ, ਬਰਨਾਲਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਵੱਲੋਂ ਹਾਲ ਹੀ ਵਿੱਚ ਖਰੀਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਕਤ ਪਟਵਾਰੀ ਨੇ 20,000 ਰੁਪਏ ਰਿਸ਼ਵਤ ਮੰਗੀ ਸੀ।READ ALSO:
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧੀ ਪਟਵਾਰੀ ਜਤਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ
Date: