ਪੰਜਾਬੀ ਯੂਨੀਵਰਸਿਟੀ ਦਾ ਚੀਨ ਵਿੱਚ ਸ਼ਾਨਦਾਰ ਪ੍ਰਦਰਸ਼ਨ: 3 ਗੋਲਡ ਸਮੇਤ ਕੁਲ 7 ਤਮਗੇ ਯੂਨੀਵਰਸਿਟੀ ਦੀ ਝੋਲੀ

ਪਟਿਆਲਾ ਮਾਲਕ ਸਿੰਘ

World University Games ਚੀਨ ਵਿੱਚ ਵਿਸ਼ਵ ਯੂਨੀਵਰਸਿਟੀ ਖੇਡਾਂ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਭਾਰਤ ਵੱਲੋਂ ਖੇਡਦਿਆਂ ਤੀਰਅੰਦਾਜ਼ੀ ਦੇ ਖੇਤਰ ਵਿੱਚ ਕੁੱਲ 7 ​​ਤਗ਼ਮੇ ਹਾਸਲ ਕਰ ਲਏ ਹਨ। ਇਨ੍ਹਾਂ ਵਿੱਚ 3 ਸੋਨ, 1 ਚਾਂਦੀ ਅਤੇ 3 ਕਾਂਸੀ ਦੇ ਤਗ਼ਮੇ ਸ਼ਾਮਿਲ ਹਨ। ਕੋਚ ਸੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੰਗਮ ਪ੍ਰੀਤ ਬੀਸਲਾ ਨੇ 1 ਸੋਨ ਤਗਮਾ ਅਤੇ 1 ਕਾਂਸੀ ਦਾ ਤਗਮਾ, ਅਵਨੀਤ ਕੌਰ ਨੇ 1 ਸੋਨ ਤਗਮਾ ਅਤੇ 1 ਚਾਂਦੀ ਦਾ ਤਗਮਾ, ਅਮਨ ਸੈਣੀ ਨੇ 1 ਸੋਨ ਤਗਮਾ ਅਤੇ 1 ਕਾਂਸੀ ਦਾ ਤਗਮਾ ਜਿੱਤਿਆ

ਇਹ ਵੀ ਪੜ੍ਹੋ:ਨਸ਼ੀਲੀਆਂ ਗੋਲੀਆਂ ਸਮੇਤ ਤਸਕਰ ਕਾਬੂ

ਤਨੀਸ਼ਾ ਵਰਮਾ ਨੇ ਕਾਂਸੀ ਦਾ ਤਗਮਾ ਜਿੱਤਿਆ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਅਰਵਿੰਦ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਪੰਜਾਬੀ ਯੂਨੀਵਰਸਿਟੀ ਲਈ ਮਾਣ ਵਾਲੀ ਗੱਲ ਹੈ | ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋਫੈਸਰ ਅਜੀਤਾ ਜੋ ਕਿ ਖੁਦ ਚੀਨ ਵਿੱਚ ਹਨ।World University Games

Aman Saini and Pragati clinched gold medal by defeating Cho SUA and PARK SEUNGHYUN

ਪੰਜਾਬੀ ਯੂਨੀਵਰਸਿਟੀ ਤੋਂ ਤੀਰਅੰਦਾਜ਼ ਅਵਨੀਤ ਕੌਰ ਨੇ ਕੰਪਾਊਂਡ ਵਿਅਕਤੀਗਤ ਸ਼ਰੇਣੀ ਵਿੱਚ ਵਿਅਕਤੀਗਤ ਸੋਨ ਤਗ਼ਮਾ ਜਿੱਤ ਲਿਆ ਹੈ।ਉਸ ਨੇ ਕੰਪਾਊਂਡ ਟੀਮ ਈਵੈਂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ ਕੰਪਾਊਂਡ ਵਿਅਕਤੀਗਤ ਵਰਗ ਵਿੱਚ ਸੰਗਮ ਪ੍ਰੀਤ ਸਿੰਘ ਬੈਂਸਲਾ ਨੇ ਸੋਨ ਤਗਮਾ ਜਿੱਤਿਆ। ਯੂਨੀਵਰਸਿਟੀ ਦੇ ਤੀਰਅੰਦਾਜ਼ ਸੰਗਮਪ੍ਰੀਤ ਬਿਸਲਾ ਨੇ ਕੰਪਾਊਂਡ ਵਿਅਕਤੀਗਤ ਸ਼ਰੇਣੀ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ।ਉਸਨੇ ਪਹਿਲਾਂ ਕੰਪਾਊਂਡ ਟੀਮ(ਲੜਕੇ)ਸ਼ਰੇਣੀ ਵਿੱਚ ਕਾਂਸੀ ਤਗ਼ਮਾ ਜਿੱਤਿਆ ਸੀ ਯੂਨੀਵਰਸਿਟੀ ਤੋਂ ਤੀਰਅੰਦਾਜ਼ ਅਮਨ ਸੈਣੀ ਨੇ 3 ਮੈਡਲ ਜਿੱਤ ਲਏ ਹਨ।ਉਸਨੇ ਮਿਕਸ ਟੀਮ ਈਵੈਂਟ ਵਿੱਚ ਸੋਨ,ਵਿਅਕਤੀਗਤ ਕੰਪਾਊਂਡ (ਪੁ.ਵ.) ਵਿੱਚ ਕਾਂਸੀ ਅਤੇ ਟੀਮ ਕੰਪਾਊਂਡ (ਪੁ. ਵ.) ਵਿੱਚ ਕਾਂਸੀ ਤਗਮਾ ਜਿੱਤਿਆ ਹੈWorld University Games

ਖੇਡ ਮੰਤਰੀ ਮੀਤ ਹੇਅਰ ਨੇ ਵੀ ਜੇਤੂ ਖਿਡਾਰੀਆ ਨੂੰ ਵਿਧਾਈ ਦਿੰਦੇ ਹੋਏ ਲਿਖਿਆ ਕਿ “ਚੀਨ ਵਿਖੇ ਚੱਲ ਰਹੀਆਂ ‘ਵਿਸ਼ਵ ਯੂਨੀਵਰਸਿਟੀ ਖੇਡਾਂ’ ਵਿੱਚ ਭਾਰਤ ਵੱਲੋਂ ਹਿੱਸਾ ਲੈਂਦਿਆਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਚਾਰ ਤੀਰਅੰਦਾਜ਼ ਖਿਡਾਰੀਆਂ ਅਮਨ ਸੈਣੀ, ਅਵਨੀਤ ਕੌਰ, ਸੰਗਮਪ੍ਰੀਤ ਸਿੰਘ ਬਿਸਲਾ ਅਤੇ ਤਨਿਸ਼ਾ ਵਰਮਾ ਨੇ ਵੱਖ-ਵੱਖ ਟੀਮ ਤੇ ਵਿਅਕਤੀਗਤ ਈਵੈਂਟਾਂ ਵਿੱਚ ਇਕ ਸੋਨੇ, ਇਕ ਚਾਂਦੀ ਤੇ ਤਿੰਨ ਕਾਂਸੀ ਦੇ ਤਮਗ਼ੇ ਜਿੱਤੇ।ਜੇਤੂ ਖਿਡਾਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ।”

ਇਸ ਪ੍ਰਕਾਰ ਪੰਜਾਬੀ ਯੂਨੀਵਰਸਿਟੀ ਦੇ ਚੀਨ ‘ਚ ਸ਼ਾਨਦਾਰ ਪ੍ਰਦਰਸ਼ਨ ਨੇ ਪੰਜਾਬ ਅਤੇ ਭਾਰਤ ਦਾ ਨਾਂ ਰੋਸ਼ਨ ਕੀਤਾ।

[wpadcenter_ad id='4448' align='none']