Tuesday, January 14, 2025

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਟਰੈਫਿਕ ਹਾਕਸ’ ਐਪ ਲਾਂਚ

Date:

ਲੁਧਿਆਣਾ, 2 ਅਗਸਤ:

Traffic Hawks ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ‘ਟਰੈਫਿਕ ਹਾਕਸ’ ਐਪ- ਇੱਕ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ, ਜੋ ਲੋਕਾਂ ਅਤੇ ਪੁਲਿਸ ਦਰਮਿਆਨ ਪਾੜੇ ਨੂੰ ਪੂਰਨ, ਟਰੈਫਿਕ ਸਬੰਧੀ ਸ਼ਿਕਾਇਤਾਂ ਅਤੇ ਉਹਨਾਂ ਦੇ ਨਿਪਟਾਰੇ ਲਈ ਇੱਕ ਸੁਖਾਲੇ ਢੰਗ ਨਾਲ ਵਰਤਣਯੋਗ ਮਾਡਿਊਲ ਪੇਸ਼ ਕਰਦੀ ਹੈ।

ਐਪ ਨੂੰ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਇਸਨੂੰ ਲੁਧਿਆਣਾ ਟਰੈਫਿਕ ਪੁਲਿਸ ਦੀ ਇੱਕ ਵੱਡੀ ਨਾਗਰਿਕ ਕੇਂਦਰਿਤ ਪਹਿਲ ਦੱਸਿਆ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਐਪ ਨੂੰ ਆਪਣੇ ਮੋਬਾਈਲ ਫ਼ੋਨ ’ਤੇ ਡਾਊਨਲੋਡ ਕਰਕੇ ਆਪਣੇ ਈਮੇਲ ਜਾਂ ਫ਼ੋਨ ਨੰਬਰ ਰਾਹੀਂ ਲਾਗਇਨ ਕਰ ਸਕਦਾ ਹੈ। ਸ. ਮਾਨ ਨੇ ਕਿਹਾ ਕਿ ਉਪਭੋਗਤਾ ਆਪਣਾ ਨਾਮ, ਫੋਨ ਨੰਬਰ ਅਤੇ ਈਮੇਲ ਰਾਹੀਂ ਇੱਕ ਨਵੇਂ ਖਾਤੇ ਲਈ ਵੀ ਰਜਿਸਟਰ ਕਰ ਸਕਦਾ ਹੈ।

ਐਪ ਦੀਆਂ ਮੁੱਖ ਵਿਸ਼ੇਸ਼ਤਾਵਾਂ ਗਿਣਾਉਂਦਿਆ, ਮੁੱਖ ਮੰਤਰੀ ਨੇ ਕਿਹਾ ਕਿ ਉਪਭੋਗਤਾ ਕਿਸੇ ਵੀ ਕਿਸਮ ਦੀ ਟਰੈਫਿਕ ਉਲੰਘਣਾ ਨਾਲ ਸਬੰਧਤ ਵੀਡੀਓ ਅਤੇ ਸਬੂਤ ਪ੍ਰਦਾਨ ਕਰਕੇ ਟਰੈਫਿਕ ਉਲੰਘਣਾ ਦੀ ਰਿਪੋਰਟ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਐਪਲੀਕੇਸ਼ਨ ਵਿੱਚ ਖਿੱਚੀਆਂ  ਗਈਆਂ ਤਸਵੀਰਾਂ ਮੁਤਾਬਿਕ ਉਪਭੋਗਤਾ ਦੇ ਜੀ.ਪੀ.ਐਸ. ਕੋਆਰਡੀਨੇਟਸ ਨੂੰ ਆਪਣੇ ਆਪ ਸਬੰਧਤ ਅਧਿਕਾਰੀਆਂ ਤੱਕ ਭੇਜ ਦੇਵੇਗੀ ਤਾਂ ਜੋ ਸ਼ਿਕਾਇਤਕਰਤਾ ਦੇ ਅਸਲ ਸਥਾਨ ਨੂੰ ਟਰੈਕ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਐਪ ਵਿੱਚ ਉਪਭੋਗਤਾ ਰੋਸ ਮੁਜ਼ਾਹਰੇ, ਸੜਕ ਬਣਾਉਣ ਕਾਰਨ, ਸੜਕ ਦੀ ਮੁਰੰਮਤ ਅਤੇ ਹੋਰਾਂ ਕਾਰਨਾਂ ਕਰਕੇ ਟਰੈਫਿਕ ਜਾਮ ਵਰਗੀਆਂ ਸਾਰੀਆਂ ਘਟਨਾਵਾਂ ਨੂੰ ਦੇਖ ਸਕਦੇ ਹਨ।

READ ALSO : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਉਪਭੋਗਤਾ  ਹਾਦਸਾ ਹੋਣ ਸਬੰਧੀ ਜਾਂ ਟਰੈਫਿਕ ਜਾਮ ਸਬੰਧੀ ਆਪਸ਼ਨ ਚੁਣਦਾ ਹੈ ਅਤੇ ਸਬੰਧਤ ਘਟਨਾ ਦੇ ਵੇਰਵੇ ਪ੍ਰਦਾਨ ਕਰਦਾ ਹੈ ਤਾਂ ਐਪਲੀਕੇਸ਼ਨ ਆਪਣ ਆਪ ਸਬੰਧਤ ਸਥਾਨ ਦੀ ਦੇ ਜੀ.ਪੀ.ਐਸ. ਕੋਆਰਡੀਨੇਟਸ ਅਧਿਕਾਰੀਆਂ ਨੂੰ ਭੇਜ ਦੇਵੇਗੀ। ਉਨ੍ਹਾਂ ਕਿਹਾ ਕਿ ਹੋਰ ਟੈਬਸ ’ਤੇ ਉਪਭੋਗਤਾ ਆਪਣੇ ਸਥਾਨ ਅਨੁਸਾਰ ਨਕਸ਼ੇ ’ਤੇ ਨਜ਼ਦੀਕੀ ਅਧਿਕਾਰੀ ਨੂੰ ਵੀ ਦੇਖ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਇਸ ਮਾਡਿਊਲ ਵਿੱਚ ਚਲਾਨ ਭਰਨ ਦੇ ਵੱਖ-ਵੱਖ ਤਰੀਕਿਆਂ ਦੀ ਵੀ ਬਾਰੀਕੀ ਨਾਲ ਵਿਆਖਿਆ ਕੀਤੀ ਗਈ ਹੈ। Traffic Hawks

ਮੁੱਖ ਮੰਤਰੀ ਨੇ ਕਿਹਾ ਕਿ ਇਹ ਐਪ ਟਰੈਫਿਕ ਅਪਰਾਧਾਂ ਦੀ ਸੂਚੀ ਵੀ ਦਰਸਾਉਂਦੀ ਹੈ ਤਾਂ ਜੋ ਉਪਭੋਗਤਾਵਾਂ ਨੂੰ ਉਲੰਘਣਾਵਾਂ ਅਤੇ ਸਬੰਧਤ ਜੁਰਮਾਨਿਆਂ ਬਾਰੇ ਵੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਪਭੋਗਤਾਵਾਂ ਨੂੰ ਜਾਗਰੂਕ ਕਰਨ ਅਤੇ ਉਪਭੋਗਤਾਵਾਂ ਨੂੰ ਜਾਣੂ ਕਰਵਾਉਣ ਲਈ ਵੱਖ-ਵੱਖ ਸੜਕ ਸੁਰੱਖਿਆ ਚਿੰਨ੍ਹ ਸਮਝਾਏ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਫੀਡਬੈਕ ਟੋਲ ਵਜੋਂ ਜੇਕਰ ਕੋਈ ਉਪਭੋਗਤਾ ਟਰੈਫਿਕ ਪੁਲਿਸ ਦੇ ਕਿਸੇ ਵੀ ਸਟਾਫ ਦੇ ਕੰਮ ਤੋਂ ਖੁਸ਼ ਹੁੰਦਾ ਹੈ, ਤਾਂ ਉਹ ਵਿਭਾਗ ਨੂੰ ਤੁਰੰਤ ਪ੍ਰਸ਼ੰਸਾ ਸੁਨੇਹਾ ਭੇਜ ਸਕਦਾ ਹੈ । ਉਹਨਾਂ ਇਹ ਵੀ ਕਿਹਾ ਕਿ ਇੱਕ ਫਾਰਮ ਜਿੱਥੇ ਉਪਭੋਗਤਾ/ਜਨਤਾ ਪੁਲਿਸ ਨੂੰ ਖੁੱਲ੍ਹੇ ਸੁਝਾਅ ਦੇ ਸਕਦਾ ਹੈ ਵੀ ਇਸ ਐਪ ’ਤੇ ਉਪਲਬਧ ਹੈ। Traffic Hawks

Share post:

Subscribe

spot_imgspot_img

Popular

More like this
Related

ਪੰਜਾਬ ਪੁਲਿਸ ਨੇ ਮਾਘੀ ਦੇ ਤਿਉਹਾਰ ਮੌਕੇ ਲਗਾਇਆ ਲੰਗਰ

ਚੰਡੀਗੜ੍ਹ, 14 ਜਨਵਰੀ: ਮਾਘੀ ਦੇ ਤਿਉਹਾਰ ਮੌਕੇ ਅੱਜ ਇੱਥੇ ਪੰਜਾਬ...

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਚੰਡੀਗੜ੍ਹ/ਸ੍ਰੀ ਮੁਕਤਸਰ ਸਹਿਬ, 14 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ...

ਸੜਕੀ ਹਾਦਸਿਆਂ ਵਿੱਚ ਜਖਮੀ ਮਰੀਜਾਂ ਨੂੰ ਫਰਿਸਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ  – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 14 ਜਨਵਰੀ 2025-- ਡਾ.ਬਲਬੀਰ ਸਿੰਘ ਮੰਤਰੀ ਸਿਹਤ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ...