TAKHT SRI HAZUR SAHIB ਤਖ਼ਤ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਵਿਖੇ ਪ੍ਰਬੰਧਕ ਦੀ ਚੋਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਬਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸੰਭਾਜੀ ਸ਼ਿੰਦੇ ਨੂੰ ਪੱਤਰ ਵੀ ਲਿਖਿਆ ਹੈ।ਦਰਅਸਲ, ਮਹਾਰਾਸ਼ਟਰ ਸਰਕਾਰ ਨੇ ਨਾਂਦੇੜ ਜ਼ਿਲ੍ਹੇ ਦੇ ਕਲੈਕਟਰ ਅਭਿਜੀਤ ਰਾਜੇਂਦਰ ਰਾਉਤ ਨੂੰ ਹਜ਼ੂਰ ਸਾਹਿਬ ਵਿਖੇ ਗੁਰਦੁਆਰਾ ਬੋਰਡ ਦੇ ਪ੍ਰਬੰਧਕ ਵਜੋਂ ਨਿਯੁਕਤ ਕਰ ਦਿੱਤਾ ਹੈ।ਐੱਸਜੀਪੀਸੀ ਦਾ ਇਤਰਾਜ਼ ਹੈ ਕਿ ਸਰਕਾਰ ਨੇ ਇਸ ਅਹੁਦੇ ਲਈ ਇੱਕ ਗ਼ੈਰ ਸਿੱਖ ਵਿਅਕਤੀ ਨੂੰ ਚੁਣਿਆ ਹੈ, ਜੋ ਕਿ ਠੀਕ ਨਹੀਂ ਹੈ।
ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਪੱਤਰ ਵਿੱਚ ਮੁੱਖ ਮੰਤਰੀ ਸ਼ਿੰਦੇ ਨੂੰ ਬੇਨਤੀ ਕੀਤੀ ਹੈ ਕਿ ਉਹ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ‘ਚ ਰੱਖਦੇ ਹੋਏ ਤੁਰੰਤ ਇਸ ਫ਼ੈਸਲੇ ਨੂੰ ਵਾਪਸ ਲੈਣ।
READ ALSO : ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਪ੍ਰਬੰਧਕ : ਸਿੱਖ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਨੁਮਾਇੰਦੇ ਹੋਣ ਦੇ ਨਾਤੇ ਉਹ ਸਰਕਰ ਦੇ ਇਸ ਫ਼ੈਸਲੇੇ ਦਾ ਸਖ਼ਤ ਵਿਰੋਧ ਕਰਦੇ ਹਨ।ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਦੇ ਇਸ ਫ਼ੈਸਲੇ ਨਾਲ ਸਿੱਖ ਸੰਗਤਾਂ ਵਿੱਚ ਰੋਹ ਹੈ।ਗੁਰਦੁਆਰਾ ਹਜ਼ੂਰ ਸਾਹਿਬ ਦੀ ਇਤਿਹਾਸਿਕ ਮਹੱਤਤਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਅਸਥਾਨ ਪੰਜ ਤਖਤਾਂ ਵਿੱਚੋਂ ਇੱਕ ਅਤੇ ਬਹੁਤ ਮਹੱਤਵਪੂਰਨ ਹੈ। ਸਾਰੀ ਦੁਨੀਆਂ ਵਿੱਚ ਵਸਦੀ ਸਿੱਖ ਸੰਗਤ ਦੇ ਮਨਾਂ ਵਿੱਚ ਹਜ਼ੂਰ ਸਾਹਿਬ ਲਈ ਵਿਸ਼ੇਸ਼ ਸਨਮਾਨ ਹੈ।ਇੱਥੇ ਬੋਰਡ ਦੇ ਪ੍ਰਬੰਧਕ ਵਜੋਂ ਇੱਕ ਗ਼ੈਰ ਸਿੱਖ ਵਿਅਕਤੀ ਦੀ ਚੋਣ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਇਹ ਬਿਲਕੁਲ ਸਵੀਕਾਰਨਯੋਗ ਨਹੀਂ ਹੈ।ਸਿੱਖ ਧਰਮ ਵਿੱਚ 5 ਤਖਤਾਂ ਦੀ ਮਹੱਤਤਾ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਦਾ ਕੰਮ ਸਿੱਖ ਮਰਿਆਦਾ ਨੂੰ ਯਕੀਨੀ ਬਣਾਉਣਾ ਹੈ, ਇਸ ਲਈ ਤਖ਼ਤ ਸਾਹਿਬ ਦੇ ਪ੍ਰਬੰਧਕ ਵਜੋਂ ਕਿਸੇ ਗ਼ੈਰ ਸਿੱਖ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।TAKHT SRI HAZUR SAHIB
ਐੱਸਜੀਪੀਸੀ ਦੇ ਸੂਚਨਾ :2022 ‘ਚ ਬੋਰਡ ਦਾ ਕਾਰਜਕਾਲ ਖ਼ਤਮ ਹੋਇਆ ਹੈ, ਇੱਕ ਸਾਲ ਹੋ ਗਿਆ ਪਰ ਚੋਣਾਂ ਨਹੀਂ ਹੋ ਸਕੀਆਂ।ਹਾਲਾਂਕਿ ਉਹ ਮੰਨਦੇ ਹਨ ਕਿ ਅਜਿਹੀ ਦੇਰੀ ਕਈ ਜਾਇਜ਼ ਕਾਰਨਾਂ ਕਰਕੇ ਹੋ ਸਕਦੀ ਹੈ ਪਰ ਅਜਿਹੇ ਅਹਿਮ ਅਹੁਦੇ ‘ਤੇ ਕਿਸੇ ਗ਼ੈਰ ਸਿੱਖ ਦੀ ਚੋਣ ਠੀਕ ਨਹੀਂ।ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਗੁਰਦੁਆਰਾ ਬੋਰਡ ਦਾ ਕਾਰਜਕਾਲ 15 ਮਾਰਚ 2022 ਨੂੰ ਪੂਰਾ ਹੋ ਗਿਆ ਸੀ। ਜਿਸ ਤੋਂ ਬਾਅਦ ਅਜੇ ਤੱਕ ਬੋਰਡ ਦੀਆਂ ਚੋਣਾਂ ਨਹੀਂ ਹੋਈਆਂ ਹਨ।ਇਸ ਮਗਰੋਂ ਸਾਲ ਲਈ, ਸੇਵਾ ਮੁਕਤ ਆਈਪੀਐੱਸ ਅਫ਼ਸਰ ਡਾਕਟਰ ਪਰਵਿੰਦਰ ਸਿੰਘ ਪਸਰੀਚਾ ਨੂੰ ਬੋਰਡ ਦਾ ਪ੍ਰਬੰਧਕ ਬਣਾ ਦਿੱਤਾ ਗਿਆ ਸੀ।ਹੁਣ ਉਨ੍ਹਾਂ ਦਾ ਇੱਕ ਸਾਲ ਦਾ ਕਾਰਜਕਾਲ ਵੀ 31 ਜੁਲਾਈ 2023 ਨੂੰ ਪੂਰਾ ਹੋ ਗਿਆ ਹੈ।ਜਸਕਰਨ ਸਿੰਘ ਕਹਿੰਦੇ ਹਨ ਕਿ ਚੋਣਾਂ ਵਿੱਚ ਦੇਰੀ ਦੇ ਮੱਦੇਨਜ਼ਰ ਜੇ ਸਰਕਾਰ ਚਾਹੁੰਦੀ ਤਾਂ ਡਾਕਟਰ ਪਸਰੀਚਾ ਦੇ ਹੀ ਕਾਰਜਕਾਲ ਨੂੰ ਕੁਝ ਹੋਰ ਸਮੇਂ ਲਈ ਵਧਾ ਸਕਦੀ ਸੀ, ਪਰ ਸਰਕਾਰ ਨੇ ਅਜਿਹਾ ਨਹੀਂ ਕੀਤਾ।TAKHT SRI HAZUR SAHIB