ਪੰਜਾਬ ‘ਚ ਪਾਕਿਸਤਾਨ ਵੱਲੋਂ ਘੁਸਪੈਠ ਦੀ ਕੋਸ਼ਿਸ਼, BSF ਨੇ ਘੁਸਪੈਠੀਏ ਨੂੰ ਗੋਲੀ ਮਾਰ ਕੀਤਾ ਖ਼ਤਮ

Pakistan intruder shot dead ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਥੇਕਲਾਂ ਨੇੜੇ ਬੀਐਸਐਫ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਬੀਐਸਐਫ ਦੇ ਪੰਜਾਬ ਫਰੰਟੀਅਰ ਦੇ BSF ਨੇ ਦੱਸਿਆ, ਅੱਜ 11 ਅਗਸਤ ਨੂੰ ਸਵੇਰੇ ਫੌਜ ਨੇ ਸਰਹੱਦ ਨੇੜੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਅੰਦਰ ਆਉਂਦੇ ਦੇਖਿਆ। ਫੌਜ ਦੇ ਜਵਾਨਾਂ ਨੇ ਪਹਿਲਾਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਨਾ ਮੰਨੇ ਤਾਂ ਬੀਐਸਐਫ ਨੂੰ ਗੋਲੀ ਚਲਾਉਣੀ ਪਈ ਜਿਸ ਵਿੱਚ ਘੁਸਪੈਠੀਏ ਦੀ ਮੌਤ ਹੋ ਗਈ।Pakistan intruder shot dead

ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਭਾਰਤੀ ਸਰਹੱਦ ਵਿੱਚ ਦਾਖਲ ਹੋਏ ਇੱਕ ਪਾਕਿਸਤਾਨੀ ਨਾਗਰਿਕ ਨੂੰ ਮਾਰ ਮੁਕਾਇਆ ਹੈ। ਉਹ ਤਰਨਤਾਰਨ ਦੇ ਸਰਹੱਦੀ ਪਿੰਡ ਥੇਹਕਲਾਂ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੀਐਸਐਫ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪਾਕਿ ਰੇਂਜਰਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ, ਮਾਮਲੇ ਤੋਂ ਬਾਅਦ ਪਾਕਿਸਤਾਨ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਬੀਐਸਐਫ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਸਵੇਰੇ ਵਾਪਰੀ। ਤਰਨਤਾਰਨ ਸਰਹੱਦ ‘ਤੇ ਗਸ਼ਤ ਕਰ ਰਹੇ BSF ਦੇ ਜਵਾਨਾਂ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਹਰਕਤ ਦੇਖਣ ਨੂੰ ਮਿਲੀ। ਜਿਸ ਤੋਂ ਬਾਅਦ ਬੀਐਸਐਫ ਜਵਾਨਾਂ ਨੇ ਚਾਰਜ ਸੰਭਾਲ ਲਿਆ। ਉਦੋਂ ਹੀ ਇੱਕ ਵਿਅਕਤੀ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ।

ਇਹ ਵੀ ਪੜ੍ਹੋ: ਵਿਸ਼ਵ ਕੱਪ ਦਾ ਨਵਾਂ ਸ਼ਡਿਊਲ , 9 ਮੈਚਾਂ ਦੀਆਂ ਤਰੀਕਾਂ ਬਦਲੀਆਂ: 14 ਅਕਤੂਬਰ ਨੂੰ ਭਾਰਤ-ਪਾਕਿ ਮੈਚ; ਇੰਗਲੈਂਡ-ਪਾਕਿਸਤਾਨ ਹੁਣ 11 ਨਵੰਬਰ ਨੂੰ ਕੋਲਕਾਤਾ ‘ਚ ਭਿੜਨਗੇ

ਬੀਐਸਐਫ ਪੰਜਾਬ ਫਰੰਟੀਅਰ ਨੇ ਆਪਣੇ ਅਧਿਕਾਰਤ ‘ਐਕਸ” ਖ਼ਾਤੇ ਤੋਂ ਵੀ ਇਸ ਘਟਨਾ ਦੀ ਜਾਣਕਾਰੀ ਦਿੱਤੀ ਜਿਸ ‘ਚ ਉਨ੍ਹਾਂ ਨੇ ਲਿਖਿਆ ਕਿ ਤਰਨਤਾਰਨ ਦੇ ਪਿੰਡ ਥੇਹਕਲਾਂ ਨੇੜੇ ਇੱਕ ਪਾਕਿਸਤਾਨੀ ਘੁਸਪੈਠੀਏ ਦੀ ਸ਼ੱਕੀ ਗਤੀਵਿਧੀ ਦੇਖੀ ਗਈ। ਘੁਸਪੈਠੀਏ ਨੂੰ ਵਾਰ-ਵਾਰ ਚਿਤਾਵਨੀ ਦਿੱਤੀ ਗਈ ਇਸ ਦੇ ਬਾਵਜੂਦ ਵੀ ਉਹ ਨਾ ਰੁਕਿਆ ਅਤੇ ਬਾਅਦ ਵਿੱਚ ਆਉਣ ਵਾਲੇ ਖ਼ਤਰੇ ਨੂੰ ਰੋਕਣ ਲਈ ਸਵੈ-ਰੱਖਿਆ ਵਿੱਚ ਉਸ ਨੂੰ ਮਾਰ ਮੁਕਾਇਆ ਗਿਆ।Pakistan intruder shot dead

[wpadcenter_ad id='4448' align='none']