ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਚੰਡੀਗੜ੍ਹ/ਅੰਮ੍ਰਿਤਸਰ, 12 ਅਗਸਤ:

BHAGWANT MANN ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। 

ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਹਰਪਾਲ ਸਿੰਘ ਉਰਫ਼ ਭੱਲਾ ਵਾਸੀ ਪਿੰਡ ਲੱਖਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸ ਕੋਲੋਂ ਬਜਾਜ ਪਲੈਟੀਨਾ ਮੋਟਰਸਾਈਕਲ ਬਰਾਮਦ ਕੀਤਾ ਹੈ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.46 ਟੀ 4291 ਹੈ।

READ ALSO : ਗੱਤਕਾ ਸੰਸਥਾਵਾਂ ਵੱਲੋਂ ਐਸ.ਜੀ.ਐਫ.ਆਈ. ਪ੍ਰਧਾਨ ਤੇ ਸੰਯੁਕਤ ਸਕੱਤਰ ਦਾ ਖੇਡ ਦੀ ਬਹਾਲੀ ਲਈ ਧੰਨਵਾਦ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੰਟੈਲੀਜੈਂਸ ਅਧਾਰਿਤ ਕਾਰਵਾਈ ਦੌਰਾਨ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਤਰਨਤਾਰਨ ਦੇ ਡੇਰਾ ਰਾਧਾ ਸਵਾਮੀ ਨੇੜੇ ਪਿੰਡ ਵਾਂ ਤਾਰਾ ਸਿੰਘ-ਪਿੰਡ ਬਾਸਰਕੇ ਰੋਡ ‘ਤੇ ਵਿਸ਼ੇਸ਼ ਚੈਕਿੰਗ ਦੌਰਾਨ ਮੁਲਜ਼ਮ ਹਰਪਾਲ ਨੂੰ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਆਪਣੇ ਪਲੈਟੀਨਾ ਮੋਟਰਸਾਈਕਲ ‘ਤੇ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਤਲਾਸ਼ੀ ਲੈਣ ‘ਤੇ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ‘ਚੋਂ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਦੱਸਿਆ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਉਹਨਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਦੀ ਇਹ ਖੇਪ ਡਰੋਨ ਰਾਹੀਂ ਭੇਜੀ ਗਈ ਹੈ।BHAGWANT MANN

ਹੋਰ ਵੇਰਵੇ ਸਾਂਝਾ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਾਕਿਸਤਾਨ ਅਧਾਰਤ ਸਮੱਗਲਰਾਂ ਅਤੇ ਉਹਨਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਇਹ ਖੇਪ ਪ੍ਰਾਪਤ ਕਰਨੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।BHAGWANT MANN

[wpadcenter_ad id='4448' align='none']