ਚੰਡੀਗੜ੍ਹ, 17Chief Minister Bhagwant Mann ਅਗਸਤ
Chief Minister Bhagwant Mann ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ।
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ ਸਰਕਾਰ ਲਗਾਤਾਰ ਹਿਮਾਚਲ ਸਰਕਾਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਨੈਤਿਕ ਫ਼ਰਜ਼ ਬਣਦਾ ਹੈ।
READ ALSO: ਵਿਦਿਆ ਦੇ ਖੇਤਰ ਚ ਮੱਲਾਂ ਮਾਰਨ ਵਾਲੀਆਂ 27 ਧੀਆਂ ਦਾ ਹੋਇਆ ਸਨਮਾਨ
ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੈਠੇ ਹਰੇਕ ਵਿਅਕਤੀ ਤੱਕ ਰਾਹਤ ਪਹੁੰਚਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।Chief Minister Bhagwant Mann
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਹਾਲਾਤ ਕਾਬੂ ਹੇਠ ਹਨ ਪਰ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਨੂੰ ਹਾਲੇ ਵੀ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਹ ਹਾਲਾਤ ਉਤੇ ਨਿੱਜੀ ਤੌਰ ਉਤੇ ਨਜ਼ਰ ਰੱਖ ਰਹੇ ਹਨ ਅਤੇ ਲੋਕਾਂ ਦੀਆਂ ਤਕਲੀਫ਼ਾਂ ਨੂੰ ਘਟਾਉਣ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚੋਂ ਦ੍ਰਿੜ੍ਹਤਾ ਨਾਲ ਨਿਕਲਣ ਲਈ ਜਾਣਿਆ ਜਾਂਦਾ ਹੈ ਅਤੇ ਕੁਦਰਤ ਦੀ ਇਸ ਆਫ਼ਤ ਕਾਰਨ ਬਣੀ ਚੁਣੌਤੀ ਉਤੇ ਵੀ ਅਸੀਂ ਫਤਹਿ ਹਾਸਲ ਕਰਾਂਗੇ।Chief Minister Bhagwant Mann