Tuesday, December 31, 2024

ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰੀ ਇਲਾਕਿਆਂ ਵਿਚ ਵੱਡੇ ਵਿਕਾਸ ਪ੍ਰਾਜੈਕਟ ਸ਼ੁਰੂ ਹੋਣਗੇ-ਮੁੱਖ ਮੰਤਰੀ

Date:


ਚੰਡੀਗੜ੍ਹ, 26 ਅਗਸਤ :

large development projects in urban areas ਸੂਬੇ ਦੇ ਬੁਨਿਆਦੀ ਢਾਂਚੇ ਵਿਚ ਨਿਵੇਸ਼ ਨੂੰ ਤੇਜ਼ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਰਟ ਸਿਟੀ ਮਿਸ਼ਨ ਤਹਿਤ ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਵਿਚ ਵੱਡੇ ਪ੍ਰਾਜੈਕਟ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਤਾਂ ਕਿ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।
ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਲੋੜ ਉਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਮਿਸ਼ਨ ਦੇ ਉਦੇਸ਼ ਆਹਲਾ ਦਰਜੇ ਦਾ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਅਤੇ ਸ਼ਹਿਰੀਆਂ ਨੂੰ ਚੰਗੇ ਜੀਵਨ ਲਈ ਸਹੂਲਤਾਂ ਪ੍ਰਦਾਨ ਕਰਨਾ ਹੈ।
ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਵਿਚ ਆ ਰਹੇ ਬਦਲਾਅ ਦੇ ਮੱਦੇਨਜ਼ਰ ਪ੍ਰਾਜੈਕਟਾਂ ਨੂੰ ਅਮਲ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਹਰੇਕ ਨਾਗਰਿਕ ਨੂੰ ਪੀਣ ਵਾਲਾ ਸਾਫ਼ ਪਾਣੀ, ਸੀਵੇਜ ਤੇ ਸਫਾਈ ਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਤੈਅ ਸਮੇਂ ਵਿਚ ਮੁਕੰਮਲ ਕਰਨ ਲਈ ਆਖਿਆ ਅਤੇ ਇਸ ਸਬੰਧ ਵਿਚ ਕਿਸੇ ਕਿਸਮ ਦੀ ਲਾਪਰਵਾਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟ ਦੀ ਸਖ਼ਤ ਨਿਗਰਾਨੀ ਕੀਤੀ ਜਾਵੇਗੀ ਅਤੇ ਉਹ ਇਨ੍ਹਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਰਹਿਣਗੇ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਪ੍ਰਾਜੈਕਟ ਲਈ ਫੰਡਾਂ ਦੀ ਵਰਤੋਂ ਸੁਚੱਜੀ ਢੰਗ ਨਾਲ ਕਰਨ ਦੇ ਆਦੇਸ਼ ਦਿੱਤੇ।

READ ALSO :ਵਿਜੀਲੈਂਸ ਬਿਊਰੋ ਵੱਲੋਂ 7000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਕਾਬੂ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਦਾ ਸਬੰਧਤ ਏਜੰਸੀ ਪਾਸੋਂ ਨਿਰੀਖਣ ਕਰਵਾਉਣ ਲਈ ਵੀ ਆਖਿਆ ਤਾਂ ਕਿ ਪ੍ਰਾਜੈਕਟਾਂ ਦੀ ਮਿਆਰਤਾ ਨਾਲ ਕੋਈ ਸਮਝੌਤਾ ਨਾ ਹੋ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਭਾਗ ਵੱਲੋਂ ਸਮੇਂ-ਸਮੇਂ ਸਿਰ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਨਿਰੀਖਣ ਕਰਵਾਇਆ ਜਾਵੇਗਾ ਅਤੇ ਮਿਆਰ ਦੇ ਮਾਪਦੰਡਾਂ ਅਤੇ ਨੇਮਾਂ ਦੀ ਪਾਲਣਾ ਵਿਚ ਲੋੜ ਮੁਤਾਬਕ ਸੁਝਾਅ ਦਿੱਤੇ ਜਾਣਗੇ।large development projects in urban areas
ਮੀਟਿੰਗ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਤੇ ਹੋਰ ਅਧਿਕਾਰੀ ਹਾਜ਼ਰ ਸਨ।large development projects in urban areas

Share post:

Subscribe

spot_imgspot_img

Popular

More like this
Related

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ 9.92  ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਚੰਡੀਗੜ੍ਹ, 30 ਦਸੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

ਨਿਰੰਤਰ ਕੀਤਾ ਜਾਂਦਾ ਯੋਗਾ ਅਭਿਆਸ  ਚਿੰਤਾ ਘਟਾਉਂਦਾ ਹੈ ਅਤੇ ਸਰੀਰ ਵਿੱਚ ਲਚਕਤਾ ਵਧਾਉਂਦਾ ਹੈ-ਐਸ.ਡੀ.ਐਮ. ਡੇਰਾਬੱਸੀ ਅਮਿਤ ਗਪਤਾ

ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 30 ਦਸੰਬਰ, 2024: ਐਸ.ਡੀ.ਐਮ, ਡੇਰਾਬੱਸੀ, ਅਮਿਤ...