ਲੋਕਾਂ ਨੂੰ ਖੱਜਲ-ਖ਼ੁਆਰ ਕਰ ਕੇ ਆਪਣੇ ਭ੍ਰਿਸ਼ਟ ਸਾਥੀਆਂ ਦੇ ਹੱਕ ਵਿੱਚ ਨਾ ਖੜ੍ਹੋ

ਚੰਡੀਗੜ੍ਹ, 31 ਅਗਸਤ

Don’t stand up for your corrupt friends ਮਾਲ ਅਫ਼ਸਰਾਂ ਵੱਲੋਂ ਆਪਣੇ ਭ੍ਰਿਸ਼ਟ ਸਾਥੀਆਂ ਦੀ ਪ੍ਰਸਤਾਵਿਤ ਹੜਤਾਲ਼ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਜਿਹੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਾਲ ਅਫਸਰਾਂ ਦੀਆਂ ਮਨਮਾਨੀਆਂ ਕਾਰਨ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਸੀ. ਦਫ਼ਤਰਾਂ ਵਿੱਚ ਮਾਲ ਅਫ਼ਸਰਾਂ ਸਮੇਤ ਸਟਾਫ਼ ਹੜਤਾਲ ’ਤੇ ਜਾਣ ਲਈ ਆਜ਼ਾਦ ਹੈ ਪਰ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਧਿਕਾਰੀ ਕਲਮਛੋੜ ਹੜਤਾਲ ‘ਤੇ ਜਾਣ ਲਈ ਆਜ਼ਾਦ ਹਨ ਪਰ ਫਿਰ ਸੂਬਾ ਸਰਕਾਰ ਫੈਸਲਾ ਕਰੇਗੀ ਕਿ ਉਨ੍ਹਾਂ ਨੂੰ ਕਲਮ ਵਾਪਸ ਦੇਣੀ ਹੈ ਜਾਂ ਨਹੀਂ।

READ ALSO :ਫਾਜ਼ਿਲਕਾ ‘ਚ ਮਿਲੀ ਲਾਵਾਰਿਸ ਲਾਸ਼

ਮੁੱਖ ਮੰਤਰੀ ਨੇ ਇਸ ਕੁਤਾਹੀ ਲਈ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਬੇਰੋਜ਼ਗਾਰ ਨੌਜਵਾਨ ਹਨ, ਜੋ ਕਲਮ ਹੱਥ ਵਿੱਚ ਲੈ ਕੇ ਸੂਬੇ ਦੀ ਸੇਵਾ ਕਰਨ ਲਈ ਤਿਆਰ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਸਵਾਰਥਾਂ ਲਈ ਜਾਂ ਉਨ੍ਹਾਂ ਲੋਕਾਂ ਦੀ ਹਮਾਇਤ ਲਈ ਕਲਮਛੋੜ ਹੜਤਾਲ ਨਾ ਕਰਨ, ਜੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।Don’t stand up for your corrupt friends

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਿਹਾ ਕਿ ਵਡੇਰੇ ਲੋਕ ਹਿੱਤ ਵਿੱਚ ਸਿਸਟਮ ਨੂੰ ਪਾਰਦਰਸ਼ੀ, ਸਾਫ਼-ਸੁਥਰਾ ਅਤੇ ਪ੍ਰਭਾਵਸ਼ਾਲੀ ਬਣਾਉਣ ਦੀ ਮੁਹਿੰਮ ਵਿੱਚ ਨਾ ਤਾਂ ਕਿਸੇ ਭ੍ਰਿਸ਼ਟ ਤੱਤ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਵੀ ਹਮਦਰਦ ਨੂੰ ਬਖ਼ਸ਼ਿਆ ਜਾਵੇਗਾ।Don’t stand up for your corrupt friends

[wpadcenter_ad id='4448' align='none']