ਪੰਜਾਬ ਸਰਕਾਰ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਆਸਾਮੀ ਲਈ ਅਰਜ਼ੀਆਂ ਦੀ ਮੰਗ

ਚੰਡੀਗੜ੍ਹ, 2 ਸਤੰਬਰ

Vacancy for Persons with Disabilities ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਅਸਾਮੀ ਲਈ 15 ਸਤੰਬਰ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਦੇ ਅਧਿਕਾਰ ਐਕਟ 2016 ਦੀ ਧਾਰਾ 79 ਦੀ ਵਿਵਸਥਾ ਅਨੁਸਾਰ ਰਾਜ ਕਮਿਸ਼ਨਰ ਫਾਰ ਪਰਸਨਜ਼ ਵਿਦ ਡਿਸਏਬਿਲਟੀਜ਼ ਦੀ ਇੱਕ ਆਸਾਮੀ ਲਈ ਭਰਤੀ  ਕੀਤੀ ਜਾਣੀ ਹੈ। ਜਿਸ ਲਈ ਅਰਜੀਆਂ ਦੀ ਮੰਗ ਕੀਤੀ ਗਈ ਹੈ। 

READ ALSO :ਜਲੰਧਰ ਤੋਂ ਬਾਅਦ ਹੁਣ ਅੰਮ੍ਰਿਤਸਰ ‘ਚ ਵੀ ਫ਼ਿਲਮ Yaariyan 2 ਖ਼ਿਲਾਫ਼ FIR ਦਰਜ਼

ਮੰਤਰੀ ਨੇ ਦੱਸਿਆ ਕਿ ਬਿਨੈਕਾਰ ਆਪਣੀ ਪ੍ਰਤੀ ਬੇਨਤੀ ਨਿਰਧਾਰਿਤ ਪ੍ਰੋਫਾਰਮੇ ਵਿੱਚ ਸਮੇਤ ਤਸਦੀਕਸ਼ੁਦਾ ਦਸਤਾਵੇਜ਼ ਰਜਿਸਟਰਡ ਪੋਸਟ ਰਾਹੀਂ ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਐਸ.ਸੀ.ਓ ਨੰ:102-103, ਸੈਕਟਰ-34-ਏ, ਚੰਡੀਗੜ੍ਹ ਦੇ ਦਫ਼ਤਰ ਵਿਖੇ ਭੇਜ ਸਕਦੇ ਹਨ। Vacancy for Persons with Disabilities

 ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਅਸਾਮੀ ਸਬੰਧੀ ਯੋਗਤਾ, ਤਜਰਬਾ, ਬਿਨੈਪੱਤਰ ਪ੍ਰੋਫਾਰਮਾ ਅਤੇ ਹੋਰ ਜਾਣਕਾਰੀ ਵਿਭਾਗ ਦੀ ਵੈਬਸਾਈਟ www.sswcd.punjab.gov.in ਤੇ ਉਪਲੱਬਧ ਹੈ।Vacancy for Persons with Disabilities

[wpadcenter_ad id='4448' align='none']