ਨਵੇਂ ਨਿਯੁਕਤ ਪਟਵਾਰੀਆਂ ਲਈ CM ਵੱਲੋਂ ਵੱਡਾ ਐਲਾਨ !

Decision to give appointment letters to Patwaris ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਵਾਰੀਆਂ-ਕਾਨੂੰਨੀਆਂ ਵਿਚਾਲੇ ਚੱਲ ਰਿਹਾ ਵਿਵਾਦ ਅਜੇ ਰੁਕਿਆ ਨਹੀਂ ਹੈ। ਇਸ ਵਿਚਾਲੇ CM ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ 710 ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਫ਼ੈਸਲਾ ਕੀਤਾ ਹੈ।

ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਸਾਂਝੀ ਕੀਤੀ |

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਉਹ ਸਾਰਿਆਂ ਨਾਲ ਇੱਕ ਖੁਸ਼ਖਬਰੀ ਸਾਂਝੀ ਕਰਨ ਜਾ ਰਹੇ ਹਨ ਕਿ ਉਹ 8 ਸਤੰਬਰ ਨੂੰ ਟੈਸਟ ਪਾਸ ਕਰਨ ਵਾਲੇ 710 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਨਿਯੁਕਤੀ ਪੱਤਰ ਦੇਣ ਲਈ ਸਮਾਗਮ ਕਰਵਾਇਆ ਜਾ ਰਿਹਾ ਹੈ |

READ ALSO:ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ ਇਹ ਛਾਪੇਮਾਰੀ 

ਇਸ ਦੇ ਨਾਲ ਹੀ ਪਟਵਾਰੀਆਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਵੀ ਜਲਦ ਜਾਰੀ ਕੀਤਾ ਜਾ ਰਿਹਾ ਹੈ।Decision to give appointment letters to Patwaris

ਮੁੱਖ ਮੰਤਰੀ ਨੇ ਲਿਖਿਆ ਕਿ ਉਮੀਦ ਹੈ ਕਿ ਨਵੇਂ ਹੱਥਾਂ ਵਿੱਚ ਨਵੀਂਆਂ ਕਲਮਾਂ ਸੌਂਪੀਆਂ ਜਾਣਗੀਆਂ ਅਤੇ ਉਹ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨਗੇ। ਲੋਕਾਂ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ।Decision to give appointment letters to Patwaris

[wpadcenter_ad id='4448' align='none']