Appointed President of Gurdwara Management Committee ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਚੱਲ ਰਹੇ ਵਿਵਾਦਾਂ ਦਰਮਿਆਨ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਥਾਪਿਆ ਗਿਆ ਹੈ । ਇਸਦੇ ਨਾਲ ਹੀ ਰਮਣੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਸ ਮੌਕੇ ਭੁਪਿੰਦਰ ਸਿੰਘ ਅਸੰਧ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਅਤੇ ਰਮਨੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਉਹ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸ਼ੁੱਕਰਵਾਰ ਨੂੰ ਪਹੁੰਚਣਗੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਣਗੇ ਅਤੇ ਸ਼ੁਕਰਾਨੇ ਵਜੋਂ ਅਰਦਾਸ ਕਰਨਗੇ।
READ ALSO : ਸੁਨੀਲ ਜਾਖੜ ਦੀ ਅਗਵਾਈ ‘ਚ ਭਾਜਪਾ ਸਖ਼ਤ: ਇੰਨ੍ਹਾਂ 4 ਲੀਡਰਾਂ ਨੂੰ ਕੱਡਿਆ ਪਾਰਟੀ ਤੋਂ ਬਾਹਰ
ਜ਼ਿਕਰਯੋਗ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ’ਚ ਸਾਬਕਾ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਮਹੰਤ ਕਰਮਜੀਤ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ | ਇਸਤੋਂ ਬਾਅਦ ਮਹੰਤ ਕਰਮਜੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ |Appointed President of Gurdwara Management Committee
ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਨੇ ਐਡਹੋਕ ਕਮੇਟੀ ਹੋਣ ਕਾਰਨ ਅਸਤੀਫ਼ਾ ਹਰਿਆਣਾ ਦੇ ਗ੍ਰਹਿ ਵਿਭਾਗ ਨੂੰ ਸੌਂਪ ਦਿੱਤਾ ਸੀ। ਜਿਕਰਯੋਗ ਹੈ ਕਿ 14 ਅਗਸਤ ਨੂੰ ਅੰਬਾਲਾ ਦੇ ਸ੍ਰੀ ਪੰਜੋਖਰਾ ਸਾਹਿਬ ਗੁਰਦੁਆਰੇ ਵਿੱਚ ਹੋਈ ਮੀਟਿੰਗ ਦੇ ਦੌਰਾਨ ਇੱਕ ਵਿਵਾਦ ਹੋਇਆ ਸੀ, ਜਿਸਦੀ ਇੱਕ ਵੀਡੀਓ ਵੀ ਵਾਇਰਲ ਹੋਈ |Appointed President of Gurdwara Management Committee