Saturday, December 28, 2024

ਕਨੇਡਾ ਦਾ ਭਾਰਤ ‘ਤੇ ਵੱਡਾ ਇਲਜ਼ਾਮ ਕਿਹਾ -ਭਾਰਤ ਨੇ ਕਰਵਾਈ ਸਿੱਖ਼ ਆਗੂ ਹਰਦੀਪ ਨਿੱਝਰ ਦੀ ਹੱਤਿਆ, ਭਾਰਤ ਨੇ ਵੀ ਦਿੱਤਾ ਮੋੜਵਾ ਜਵਾਬ

Date:

5 ਦਿਨ ‘ਚ ਭਾਰਤ ਛੱਡੇ ਕਨੇਡੀਆਈ ਡਿਪਲੋਮੈਂਟ

Canada and India Relation: ਭਾਰਤ ਸਰਕਾਰ ਨੇ ਦੇਸ਼ ਵਿੱਚ ਮੌਜੂਦ ਕੈਨੇਡਾ ਦੇ ਸੀਨੀਅਰ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਉਸ ਨੂੰ ਦੇਸ਼ ਛੱਡਣ ਲਈ 5 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਦਰਅਸਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ‘ਤੇ ਸਿੱਖ ਆਗੂ ਦੀ ਹੱਤਿਆ ਦਾ ਦੋਸ਼ ਲਗਾਇਆ ਹੈ। ਟਰੂਡੋ ਨੇ ਸੰਸਦ ‘ਚ ਕਿਹਾ- ਭਾਰਤ ਸਰਕਾਰ ਦੇ ਏਜੰਟਾਂ ਨੇ ਜੂਨ ਮਹੀਨੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਸਿੱਖ ਭਾਈਚਾਰੇ ਦੇ ਆਗੂ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ ਸੀ।

ਟਰੂਡੋ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ 9-10 ਸਤੰਬਰ ਨੂੰ ਭਾਰਤ ਵਿੱਚ ਹੋਈ ਜੀ-20 ਮੀਟਿੰਗ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਮੁੱਦਾ ਉਠਾਇਆ ਸੀ। ਉਹ ਕੈਨੇਡਾ ਸਰਕਾਰ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਅਜਿਹੇ ਦੋਸ਼ ਲਗਾ ਰਹੇ ਹਨ।

ਇਸ ਦੇ ਨਾਲ ਹੀ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੌਲੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਡਿਪੋਰਟ ਕਰ ਦਿੱਤਾ ਹੈ, ਜੋ ਕੈਨੇਡਾ ਵਿੱਚ ਭਾਰਤੀ ਖੁਫੀਆ ਏਜੰਸੀ ਦਾ ਮੁਖੀ ਸੀ। ਹਾਲਾਂਕਿ ਜੌਲੀ ਨੇ ਇਸ ਡਿਪਲੋਮੈਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

ਇਹ ਵੀ ਪੜ੍ਹੋ: ਪੁਰਾਣੀ ਸੰਸਦ ਵਿੱਚ ਮੋਦੀ ਦਾ ਆਖਰੀ ਭਾਸ਼ਣ

ਭਾਰਤ ਨੇ ਕੈਨੇਡਾ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ- ਕੈਨੇਡਾ ਦੇ ਸਾਰੇ ਦੋਸ਼ ਬੇਬੁਨਿਆਦ ਹਨ। ਇਸੇ ਤਰ੍ਹਾਂ ਦੇ ਇਲਜ਼ਾਮ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਸਾਡੇ ਪੀਐਮ ਮੋਦੀ ‘ਤੇ ਵੀ ਲਗਾਏ ਸਨ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਸੀ।

ਅਜਿਹੇ ਬੇਬੁਨਿਆਦ ਦੋਸ਼ ਖਾਲਿਸਤਾਨੀ ਅੱਤਵਾਦੀਆਂ ਅਤੇ ਕੱਟੜਪੰਥੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਹਨ। ਉਨ੍ਹਾਂ ਨੂੰ ਕੈਨੇਡਾ ਵਿੱਚ ਪਨਾਹ ਦਿੱਤੀ ਗਈ ਹੈ ਅਤੇ ਇਹ ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਲਈ ਖ਼ਤਰਾ ਹਨ।

ਟਰੂਡੋ ਨੇ ਸੰਸਦ ਮੈਂਬਰਾਂ ਨੂੰ ਕਿਹਾ – ਕੈਨੇਡਾ ਦੀ ਧਰਤੀ ‘ਤੇ ਕਿਸੇ ਨਾਗਰਿਕ ਦੀ ਹੱਤਿਆ ਵਿੱਚ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਸਾਡੇ ਦੇਸ਼ ਦੀ ਪ੍ਰਭੂਸੱਤਾ ਦੀ ਉਲੰਘਣਾ ਹੈ। ਅਸੀਂ ਭਾਰਤ ਸਰਕਾਰ ‘ਤੇ ਇਸ ਕਤਲ ਦੀ ਜਾਂਚ ‘ਚ ਸਹਿਯੋਗ ਕਰਨ ਲਈ ਦਬਾਅ ਪਾਵਾਂਗੇ। Canada and India Relation:

ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ- ਕੈਨੇਡਾ ਵਿੱਚ ਰਹਿੰਦੇ ਭਾਰਤੀ ਮੂਲ ਦੇ ਸਿੱਖਾਂ ਦੀ ਵੱਡੀ ਆਬਾਦੀ ਇਸ ਕਤਲ ਨੂੰ ਲੈ ਕੇ ਗੁੱਸੇ ਵਿੱਚ ਹੈ। ਬਹੁਤ ਸਾਰੇ ਸਿੱਖ ਆਪਣੀ ਸੁਰੱਖਿਆ ਨੂੰ ਲੈ ਕੇ ਡਰੇ ਹੋਏ ਹਨ। ਦੇਸ਼ ਵਿੱਚ ਭਾਰਤੀ ਮੂਲ ਦੇ 14-18 ਲੱਖ ਨਾਗਰਿਕ ਹਨ, ਜਿਨ੍ਹਾਂ ਵਿੱਚੋਂ ਬਹੁਤੇ ਸਿੱਖ ਹਨ। ਕੈਨੇਡਾ ਦੀ ਵਿਰੋਧੀ ਪਾਰਟੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਸਿੱਖ ਭਾਈਚਾਰੇ ਵਿੱਚੋਂ ਹਨ। Canada and India Relation:

Share post:

Subscribe

spot_imgspot_img

Popular

More like this
Related