Speaker Kultar Singh Sandhwan
ਚੰਡੀਗੜ੍ਹ, 19 ਸਤੰਬਰ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਮਾਰਗ ‘ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਨਹਿਰ ‘ਚ ਡਿੱਗਣ ਦੀ ਵਾਪਰੀ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ: 50,000 ਰੁਪਏ ਦੀ ਰਿਸ਼ਵਤ ਲੈਂਦਾ ਨਾਭਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਸ. ਸੰਧਵਾਂ ਨੇ ਕਿਹਾ ਕਿ ਹਾਦਸਾਗ੍ਰਸਤ ਲੋਕਾਂ ਦੀ ਸਲਾਮਤੀ ਦੀ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਕਿਹਾ ਕਿ ਪ੍ਰਸਾਸ਼ਨ ਦੀਆਂ ਟੀਮਾਂ ਵੱਲੋਂ ਮੌਕੇ ‘ਤੇ ਹਾਜ਼ਰ ਹਨ ਅਤੇ ਰਾਹਤ ਕਾਰਜ ਅਰੰਭੇ ਗਏ ਹਨ। Speaker Kultar Singh Sandhwan
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਮੰਦਭਾਗੀ ਘਟਨਾ ‘ਚ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ। Speaker Kultar Singh Sandhwan