ਚੰਡੀਗੜ੍ਹ, 25 ਸਤੰਬਰ:
Contribution of Rs. 37.95 lakhs to the Chief Minister’s Relief Fund ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਕਰਮਚਾਰੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਰਾਹਤ ਫੰਡ ਵਿੱਚ 37.95 ਲੱਖ ਰੁਪਏ ਯੋਗਦਾਨ ਪਾਇਆ । ਇਸੇ ਤਰ੍ਹਾਂ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਵੀ ਮੁੱਖ ਮੰਤਰੀ ਰਾਹਤ ਫੰਡ ਲਈ 36.29 ਲੱਖ ਰੁਪਏ ਦਾ ਚੈੱਕ ਦਿੱਤਾ।
ਕਾਰਪੋਰੇਸ਼ਨ (ਨਿਗਮ) ਦੇ ਚੇਅਰਮੈਨ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾਇਆ ਜਦਕਿ ਕਰਮਚਾਰੀਆਂ ਵੱਲੋਂ ਆਪਣੀ ਇੱਕ ਦਿਨ ਦੀ ਤਨਖਾਹ ਇਸ ਨੇਕ ਕਾਰਜ ਲਈ ਦਿੱਤੀ ਗਈ। ਇਸੇ ਤਰ੍ਹਾਂ ਪੀ.ਐਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਨੇ ਵੀ ਫੰਡ ਲਈ ਆਪਣੀ ਇੱਕ ਦਿਨ ਦੀ ਤਨਖਾਹ, ਜਿਸ ਦੀ ਕੁੱਲ ਰਾਸ਼ੀ 36.29 ਲੱਖ ਰੁਪਏ ਬਣਦੀ ਹੈ, ਦਾ ਯੋਗਦਾਨ ਪਾਇਆ। ਇਸ ਸੁਹਿਰਦ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਾਨ ਲੋੜਵੰਦ ਲੋਕਾਂ ਨੂੰ ਸਹਾਇਤਾ ਦੇਣ ਵਿੱਚ ਵੱਡਾ ਮਦਦਗਾਰ ਸਾਬਿਤ ਹੋਵੇਗਾ।
READ ALSO : ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ‘ਰੰਗਲਾ ਪੰਜਾਬ’ ਸਿਰਜਣ ਲਈ ਅਣਥੱਕ ਮਿਹਨਤ ਕਰਨ ਦੀ ਅਪੀਲ
ਮੁੱਖ ਮੰਤਰੀ ਨੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਗਰਮੀ, ਸਰਦੀ ਅਤੇ ਬਰਸਾਤੀ ਮੌਸਮ ਦੌਰਾਨ ਕਰੜੇ ਹਾਲਤਾਂ ਵਿੱਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸੰਕਟ ਵਿੱਚ ਘਿਰੇ ਲੋਕਾਂ ਨੂੰ ਸਮੇਂ ਸਿਰ ਮਦਦ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ।Contribution of Rs. 37.95 lakhs to the Chief Minister’s Relief Fund
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦਾ ਇੱਕ-ਇੱਕ ਪੈਸਾ ਲੋੜਵੰਦਾਂ ਨੂੰ ਵੱਡੀ ਰਾਹਤ ਦੇਵੇਗਾ।Contribution of Rs. 37.95 lakhs to the Chief Minister’s Relief Fund