ਪੰਜਾਬ ਸਰਕਾਰ ਭਲਕੇ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਕਰਨ ਲਈ ਪੂਰੀ ਤਰ੍ਹਾਂ ਤਿਆਰ

ਅੰਮ੍ਰਿਤਸਰ/ਚੰਡੀਗੜ੍ਹ, 25 ਸਤੰਬਰ:

Hosted the 31st meeting ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਦਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਦੇ ਉਪ ਰਾਜਪਾਲ ਦੇ ਵੀ ਇਸ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਇਨ੍ਹਾਂ ਸੂਬਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

READ ALSO : ਸਰਕਾਰ ਦਾ ਕਰੀਬ 65 ਲੱਖ ਰੁਪਏ ਦਾ ਹੋਇਆ ਮਾਲੀ ਨੁਕਸਾਨ

ਇਸ ਮੀਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਸੀਨੀਅਰ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦਾ ਨਿੱਘਾ ਸੁਆਗਤ ਕਰਨ ‘ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਝਲਕ ਆਉਣ ਵਾਲੇ ਪਤਵੰਤਿਆਂ ਸਾਹਮਣੇ ਪੇਸ਼ ਕਰਨ ਤੋਂ ਇਲਾਵਾ ਉਨ੍ਹਾਂ ਦੀ ਰਿਹਾਇਸ਼ ਦੌਰਾਨ ਨਿੱਘੀ ਮਹਿਮਾਨਨਿਵਾਜ਼ੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।Hosted the 31st meeting

ਸੂਬਾ ਸਰਕਾਰ ਵੱਲੋਂ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦੇ ਆਰਾਮਦਾਇਕ ਠਹਿਰਾਅ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਸੂਬੇ ਵਿੱਚ ਉਨ੍ਹਾਂ ਦੇ ਆਰਾਮਦਾਇਕ ਠਹਿਰਾਅ ਨੂੰ ਯਕੀਨੀ ਬਣਾਉਣ ਤੋਂ ਇਲਾਵਾ, ਮਹਿਮਾਨਾਂ ਨੂੰ ਅਮੀਰ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦਿਖਾਈ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਪਹਿਲਾਂ ਹੀ ਡਿਊਟੀ ਲਗਾ ਦਿੱਤੀ ਗਈ ਹੈ। ਇਸੇ ਤਰ੍ਹਾਂ ਮੀਟਿੰਗ ਤੋਂ ਪਹਿਲਾਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ।Hosted the 31st meeting

[wpadcenter_ad id='4448' align='none']