ਅਰਵਿੰਦ ਕੇਜਰੀਵਾਲ ਅਤੇ CM ਮਾਨ ਨੇ ਪਟਿਆਲਾ ‘ਚ ਮਿਸ਼ਨ ਸਿਹਤਮੰਦ ਦੀ ਕੀਤੀ ਸ਼ੁਰੂਆਤ

Arvind Kejriwal’s Patiala Visit:

ਆਮ ਆਦਮੀ ਪਾਰਟੀ ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਟਿਆਲਾ ਪਹੁੰਚੇ। ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਵੀ ਮੌਜੂਦ ਹਨ। ਉਨ੍ਹਾਂ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਵਿਸ਼ੇਸ਼ ਯੂਨਿਟ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਹ ਅੰਦਰ ਗਏ ਅਤੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ।

ਇਸ ਤੋਂ ਬਾਅਦ ਉਹ ਪਟਿਆਲਾ-ਸੰਗਰੂਰ ਰੋਡ ‘ਤੇ ਸਥਿਤ ਨਿਊ ਪੋਲੋ ਗਰਾਊਂਡ (ਏਵੀਏਸ਼ਨ ਕਲੱਬ) ਗਏ, ਜਿੱਥੇ ਉਨ੍ਹਾਂ ਨੇ ਸਵਸਥ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ 550 ਕਰੋੜ ਰੁਪਏ ਨਾਲ ਹਸਪਤਾਲਾਂ ਦੀ ਹਾਲਤ ਸੁਧਰੇਗੀ। Arvind Kejriwal’s Patiala Visit:

ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਆਮਦ ਕਾਰਨ ਆਲੇ-ਦੁਆਲੇ ਦੇ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਸਵੇਰੇ ਕਿਸੇ ਵੀ ਦੁਕਾਨਦਾਰ ਨੂੰ ਆਪਣੀ ਦੁਕਾਨ ਨਹੀਂ ਖੋਲ੍ਹਣ ਦਿੱਤੀ ਗਈ। ਦੁਪਹਿਰ 2 ਵਜੇ ਦੁਕਾਨਾਂ ਖੁੱਲ੍ਹਣੀਆਂ ਸ਼ੁਰੂ ਹੋ ਗਈਆਂ। 1:30 ਵਜੇ ਦੋਵੇਂ ਮੁੱਖ ਮੰਤਰੀ ਹਸਪਤਾਲ ਤੋਂ ਰੈਲੀ ਵਾਲੀ ਥਾਂ ਲਈ ਰਵਾਨਾ ਹੋਏ।

ਇਹ ਵੀ ਪੜ੍ਹੋ: NIA ਦਾ ਮੋਸਟ ਵਾਂਟੇਡ ਅੱਤਵਾਦੀ ਦਿੱਲੀ ‘ਚ ਗ੍ਰਿਫਤਾਰ

ਪਟਿਆਲੇ ਆਉਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਅਤੇ ਕਿਹਾ, ”ਅੱਜ ਗਾਂਧੀ ਜਯੰਤੀ ਦੇ ਮੌਕੇ ‘ਤੇ ਪੰਜਾਬ ‘ਚ ਸਿਹਤ ਕ੍ਰਾਂਤੀ ਸ਼ੁਰੂ ਹੋਣ ਜਾ ਰਹੀ ਹੈ। ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓ.ਟੀ., ਆਈ.ਸੀ.ਯੂ ਆਦਿ ਸਾਰੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇਗਾ। ਅੱਜ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਇਸ ਵਿੱਚ ਹਿੱਸਾ ਲੈਣਾ ਮਾਣ ਵਾਲੀ ਗੱਲ ਹੋਵੇਗੀ।

ਇਸ ਪ੍ਰੋਗਰਾਮ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਨੇ ਰੂਟ ਪਲਾਨ ਵੀ ਜਾਰੀ ਕਰ ਦਿੱਤਾ ਹੈ। ਸੰਗਰੂਰ ਅਤੇ ਸਮਾਣਾ ਸਾਈਡ ਤੋਂ ਪਟਿਆਲਾ ਸ਼ਹਿਰ ਵਿੱਚ ਦਾਖ਼ਲ ਹੋਣ ਵਾਲਾ ਟਰੈਫ਼ਿਕ ਮੇਨ ਰੋਡ ਰਾਹੀਂ ਪਟਿਆਲਾ ਸ਼ਹਿਰ ਵਿੱਚ ਦਾਖ਼ਲ ਨਹੀਂ ਹੋਵੇਗਾ ਅਤੇ ਇਹ ਟਰੈਫ਼ਿਕ ਡਕਾਲਾ ਰੋਡ, ਦੇਵੀਗੜ੍ਹ ਰੋਡ-ਸਨੌਰ ਰੋਡ ਰਾਹੀਂ ਸ਼ਹਿਰ ਵਿੱਚ ਦਾਖ਼ਲ ਹੋਵੇਗਾ।

ਜਦਕਿ ਪਟਿਆਲਾ ਸ਼ਹਿਰ ਤੋਂ ਸੰਗਰੂਰ ਅਤੇ ਸਮਾਣਾ ਵੱਲ ਜਾਣ ਵਾਲੀ ਟਰੈਫਿਕ ਸਨੌਰ ਰੋਡ-ਦੇਵੀਗੜ੍ਹ ਰੋਡ-ਡਕਾਲਾ ਰੋਡ ਰਾਹੀਂ ਸੰਗਰੂਰ ਅਤੇ ਸਮਾਣਾ ਵੱਲ ਜਾਵੇਗੀ। ਫਰਵਾੜਾ ਚੌਂਕ, ਪਟਿਆਲਾ ਤੋਂ ਖੰਡਾ ਚੌਂਕ, ਪਟਿਆਲਾ ਲੀਲਾ ਭਵਨ ਚੌਂਕ ਫਰਵਾੜਾ ਚੌਂਕ, ਪਟਿਆਲਾ-ਠੀਕਰੀਵਾਲਾ ਚੌਂਕ ਰਜਿੰਦਰਾ ਹਸਪਤਾਲ ਪਟਿਆਲਾ ਤੋਂ ਥਾਣਾ ਪਸਿਆਣਾ ਤੱਕ ਮੁੱਖ ਸੜਕ (ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ) ਦੀ ਵਰਤੋਂ ਨਾ ਕਰੋ। Arvind Kejriwal’s Patiala Visit:

[wpadcenter_ad id='4448' align='none']