ਵਿਜੀਲੈਂਸ ਬਿਊਰੋ ਨੇ ਪ੍ਰੈੱਸ ਰਿਪੋਰਟਰ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 11 ਅਕਤੂਬਰ:

Vigilance Bureau Punjab ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਲੁਧਿਆਣਾ ਤੋਂ ਪ੍ਰਕਾਸ਼ਿਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੱਤਰਕਾਰ ਨੂੰ ਰਿਸ਼ੀ ਬਾਲਮੀਕ ਨਗਰ, ਲੁਧਿਆਣਾ ਦੇ ਰਹਿਣ ਵਾਲੇ ਸੁਰਿੰਦਰ ਅਰੋੜਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

READ ALSO : ਐਸ.ਡੀ.ਐਮ ਅਹਿਮਦਗੜ੍ਹ ਨੇ ਪਿੰਡ ਜਾਡਲੀ ਖ਼ੁਰਦ ਦੇ ਕਿਸਾਨਾਂ ‘ਤੇ ਪਿੰਡ ਵਾਸੀਆਂ ਨੂੰ ਬਿਨਾਂ ਅੱਗ ਲਗਾਏ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਲਈ ਕੀਤਾ ਪ੍ਰੇਰਿਤ

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਉਕਤ ਰਿਪੋਰਟਰ ਵੱਲੋਂ 1000 ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਲਗਾਇਆ ਹੈ। ਉਸ ਦੀ ਵਾਹੀਯੋਗ ਜ਼ਮੀਨ ’ਤੇ ਉਸ ਦੇ ਮਕਾਨ ਵੱਲ ਜਾਣ ਵਾਲੇ ਪੱਕੇ ਰਸਤੇ ਨੂੰ ਨਾ ਢਾਹੁਣ ਦੇ ਬਦਲੇ ਤਿੰਨ ਲੱਖ ਰੁਪਏ ਦਿੱਤੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਦੋਸ਼ੀ ਰਿਪੋਰਟਰ ਨੇ ਐਸ.ਡੀ.ਓ ਗਲਾਡਾ ਤੋਂ ਇੱਕ ਲੱਖ ਰੁਪਏ ਅਤੇ ਜੂਨੀਅਰ ਇੰਜੀਨੀਅਰ ਗਲਾਡਾ ਲਈ ਇੱਕ ਲੱਖ ਰੁਪਏ ਅਤੇ ਆਪਣੇ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਹੈ ਨਹੀਂ ਤਾਂ ਪੱਕਾ ਰਸਤਾ ਢਾਹ ਦਿੱਤਾ ਜਾਵੇਗਾ।Vigilance Bureau Punjab

ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰਕੇ ਜਾਲ ਵਿਛਾਇਆ ਜਿਸ ਵਿੱਚ ਉਕਤ ਰਿਪੋਰਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਰਿਪੋਰਟਰ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।Vigilance Bureau Punjab

[wpadcenter_ad id='4448' align='none']