ਪੰਜਾਬ ਪੁਲਿਸ ਨੇ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਕੀਤਾ ਅਸਫ਼ਲ; ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਤਿੰਨ ਮੈਂਬਰ 2 ਪਿਸਤੌਲਾਂ ਸਮੇਤ ਕਾਬੂ

Date:

ਚੰਡੀਗੜ੍ਹ/ਅੰਮ੍ਰਿਤਸਰ, 12 ਅਕਤੂਬਰ:

The events of the murder failed ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ‘ਚ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ‘ਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਹਰਪ੍ਰੀਤ ਸਿੰਘ ਉਰਫ ਹੈਪੀ ਜੋ ਨਾਮੀ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ, ਵੱਲੋਂ ਯੂ.ਐਸ.ਏ. ਤੋਂ ਆਪਣੇ ਦੋ ਸਾਥੀਆਂ ਹਰਬੀਰ ਸਿੰਘ ਅਤੇ ਨਵਰੂਪ ਸਿੰਘ ਨਾਲ ਮਿਲ ਕੇ ਚਲਾਇਆ ਜਾ ਰਿਹਾ ਹੈ। 

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਸਾਰੇ ਵਾਸੀ ਪਿੰਡ ਰਮਦਾਸ, ਅੰਮ੍ਰਿਤਸਰ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ.32 ਬੋਰ ਦੇ ਦੋ ਪਿਸਤੌਲਾਂ ਸਮੇਤ ਤਿੰਨ ਮੈਗਜ਼ੀਨਾਂ ਅਤੇ 11 ਜਿੰਦਾ ਕਾਰਤੂਸ, ਮਾਰੂਤੀ ਸਵਿਫ਼ਟ ਕਾਰ (ਪੀਬੀ 46 ਏ ਡੀ 6236) ਅਤੇ ਇੱਕ ਸਪਲੈਂਡਰ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ ‘ਤੇ ਅੰਮ੍ਰਿਤਸਰ ਦਿਹਾਤੀ, ਕਮਿਸ਼ਨਰੇਟ ਅੰਮ੍ਰਿਤਸਰ ਅਤੇ ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅਜਨਾਲਾ ਦੇ ਖੇਤਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਉਕਤ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕੀਤਾ।

READ ALSO : ਪੰਜਾਬ ਨੂੰ ਪ੍ਰਾਪਤ ਹੋਇਆ ਜੀਐਸਟੀ ਤਹਿਤ 3670 ਕਰੋੜ ਰੁਪਏ ਦਾ ਬਕਾਇਆ ਮੁਆਵਜ਼ਾ-ਹਰਪਾਲ ਸਿੰਘ ਚੀਮਾ

ਡੀਜੀਪੀ ਨੇ ਕਿਹਾ ਕਿ ਜਾਂਚ ਉਪਰੰਤ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।The events of the murder failed

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਹਰਪ੍ਰੀਤ ਹੈਪੀ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।The events of the murder failed

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...