Sunday, January 19, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਨਵੀਂ ਯੁਵਾ ਨੀਤੀ ਜਲਦ ਬਣੇਗੀ: ਮੀਤ ਹੇਅਰ

Date:

ਚੰਡੀਗੜ੍ਹ, 13 ਅਕਤੂਬਰ

The Punjab Youth Development Board ਸੂਬੇ ਦੇ ਨੌਜਵਾਨਾਂ ਵਿੱਚ ਲੀਡਰਸ਼ਿਪ ਗੁਣ ਪੈਦਾ ਕਰਨ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੁੜਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ 230 ਨੌਜਵਾਨਾਂ ਨੂੰ ਮਨਾਲੀ ਵਿਖੇ ਐਡਵੈਂਚਰ ਤੇ ਟਰੈਕਿੰਗ ਕੈਂਪ ਲਈ ਚੁਣਿਆ ਗਿਆ ਹੈ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵੱਲੋਂ ਦੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਪਹਿਲੇ ਫੇਜ਼ ਵਿੱਚ 10 ਰੋਜ਼ਾ ਕੈਂਪ ਲਈ 115 ਨੌਜਵਾਨਾਂ ਨੂੰ ਰਵਾਨਾ ਕੀਤਾ ਗਿਆ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਨਵੀਂ ਯੁਵਾ ਨੀਤੀ ਛੇਤੀ ਬਣ ਰਹੀ ਹੈ ਜਿਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ ਅਤੇ ਯੁਵਕਾਂ ਦੀ ਸ਼ਮੂਲੀਅਤ ਵਾਲੀਆਂ ਗਤੀਵਿਧੀਆਂ ਹੋਰ ਵਧਾਈਆਂ ਜਾਣਗੀਆਂ। ਉਨ੍ਹਾਂ ਕਿ ਮੌਜੂਦਾ ਸਰਕਾਰ ਵੱਲੋਂ ਪਿਛਲੇ ਕਈ ਸਾਲਾਂ ਤੋਂ ਰੁਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸ਼ੁਰੂ ਕੀਤੇ ਗਏ। ਇਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਯੂਥ ਕਲੱਬਾਂ ਦੀ ਭੂਮਿਕਾ ਸਰਗਰਮ ਕਰਨ ਲਈ ਐਵਾਰਡ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਵਸੋਂ ਵਿੱਚ ਨੌਜਵਾਨਾਂ ਦਾ ਵੱਡਾ ਹਿੱਸਾ ਹੋਣ ਕਰਕੇ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਡੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਸਰਕਾਰ ਵੱਲੋਂ ਮਹਿਜ਼ ਡੇਢ ਸਾਲ ਦੌਰਾਨ 37000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ।

ਯੁਵਕ ਸੇਵਾਵਾਂ ਮੰਤਰੀ ਨੇ ਨੌਜਵਾਨਾਂ ਨੂੰ ਉਤਸ਼ਾਹਤ ਕਰਦਿਆਂ ਕਿਹਾ ਕਿ ਸਾਹਸੀ, ਸਿਹਤਮੰਦ ਅਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਉਨ੍ਹਾਂ ਦੀ ਸਖ਼ਸ਼ੀਅਤ ਨਿੱਖਰ ਕੇ ਸਾਹਮਣੇ ਆਉਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸਮਾਜਿਕ ਅਲਾਮਤਾਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਖਾਸ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਅਤੇ ਪਰਾਲੀ ਸਾੜਨ ਨਾਲ ਪਲੀਤ ਹੁੰਦੇ ਵਾਤਾਵਰਣ ਨੂੰ ਬਚਾਉਣ ਲਈ ਅੱਗੇ ਆਉਣ। 

READ ALSO : ਪ੍ਰਵਾਸੀ ਪੰਜਾਬੀਆਂ ਨੂੰ ਐਨ.ਆਰ.ਆਈ. ਸਭਾ ਦੇ ਪ੍ਰਧਾਨ ਦੀ ਚੋਣ ਲਈ ਪੰਜਾਬ ਆਉਣ ਤੇ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਜ਼ਿਲੇ ਵਿੱਚ 10-10 ਨੌਜਵਾਨ ਚੁਣੇ ਗਏ ਹਨ ਅਤੇ ਕੁੱਲ 230 ਨੌਜਵਾਨਾਂ ਨੂੰ ਦੋ ਗਰੁੱਪਾਂ ਵਿੱਚ ਵੰਡ ਕੇ ਅਟਲ ਬਿਹਾਰੀ ਵਾਜਪਾਈ ਇੰਸਟੀਚਿਊਟ ਆਫ਼ ਮਾਊਂਟੇਨਰਿੰਗ ਐਂਡ ਅਲਾਇੰਡ ਸਪੋਰਟਸ ਮਨਾਲੀ ਭੇਜਿਆ ਜਾ ਰਿਹਾ ਹੈ। ਅੱਜ ਰਵਾਨਾ ਹੋਏ 115 ਨੌਜਵਾਨ 12 ਅਕਤੂਬਰ ਤੋਂ 21 ਅਕਤੂਬਰ ਤੱਕ ਅਤੇ ਦੂਜੇ ਗਰੁੱਪ ਵਿੱਚ 115 ਨੌਜਵਾਨ 30 ਅਕਤੂਬਰ ਤੋਂ 8 ਨਵੰਬਰ ਤੱਕ ਮਨਾਲੀ ਵਿਖੇ ਐਡਵੈਂਚਰ ਤੇ ਟਰੈਕਿੰਗ ਕੈਂਪ ਲਗਾਉਣਗੇ।The Punjab Youth Development Board

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਨੌਜਵਾਨਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਤੇ ਖੇਡ ਮੰਤਰੀ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ। ਇਸ ਮੌਕੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਤੇ ਰੁਪਿੰਦਰ ਕੌਰ ਅਤੇ ਜ਼ਿਲਿਆ ਦੇ ਸਹਾਇਕ ਡਾਇਰੈਕਟਰ ਹਾਜ਼ਰ ਸਨ।The Punjab Youth Development Board

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...