ਪੰਜਾਬ ਦੇ ਕਈ ਇਲਾਕਿਆਂ ‘ਚ ਸਵੇਰੇ ਭਾਰੀ ਮੀਂਹ, ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ

The weather department issued an alert ਉੱਤਰੀ ਭਾਰਤ ਵਿੱਚ ਮੌਸਮ ਵਿੱਚ ਅਚਾਨਕ ਤਬਦੀਲੀ ਆਈ ਹੈ। ਅੱਜ ਸਵੇਰ ਤੋਂ ਹੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਹ ਰੁਝਾਨ ਅਗਲੇ ਦਿਨਾਂ ਵਿੱਚ ਵੀ ਜਾਰੀ ਰਹਿਣ ਵਾਲਾ ਹੈ। ਇਸ ਨਾਲ ਠੰਡ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਉੱਤਰ-ਪੱਛਮੀ ਭਾਰਤ ਦੇ ਕਈ ਰਾਜਾਂ ਵਿੱਚ 16 ਤੋਂ 17 ਅਕਤੂਬਰ ਤੱਕ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਨੇ ਪੰਜਾਬ ਵਿੱਚ ਸੋਮਵਾਰ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਆਉਣ ਵਾਲੇ 72 ਘੰਟਿਆਂ ‘ਚ ਵੱਖ-ਵੱਖ ਜ਼ਿਲਿਆਂ ‘ਚ ਬਾਰਿਸ਼ ਜਾਰੀ ਰਹੇਗੀ। ਇੰਨਾ ਹੀ ਨਹੀਂ ਕਈ ਰਾਜਾਂ ਵਿੱਚ ਗੜੇਮਾਰੀ ਵੀ ਦਰਜ ਕੀਤੀ ਗਈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੀਤੀ ਰਾਤ ਪਏ ਮੀਂਹ ਕਾਰਨ ਔਸਤ ਤਾਪਮਾਨ ਵਿੱਚ 1.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

READ ALSO : ਦੇਸ਼ ਦੇ ਸ਼ਹੀਦਾਂ ਪ੍ਰਤੀ ਘਟੀਆ ਮਾਨਸਿਕਤਾ ਲਈ ਕੇਂਦਰ ਸਰਕਾਰ ਦੀ ਆਲੋਚਨਾ

ਦੱਖਣੀ ਭਾਰਤ ਦੇ ਕੇਰਲ ਅਤੇ ਤਾਮਿਲਨਾਡੂ ਵਿੱਚ ਦੋ ਹੋਰ ਦਿਨਾਂ ਤੱਕ ਭਾਰੀ ਮੀਂਹ ਜਾਰੀ ਰਹੇਗਾ। ਦੱਖਣੀ ਅੰਦਰੂਨੀ ਕਰਨਾਟਕ ਵਿੱਚ ਅੱਜ ਭਾਰੀ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਅੰਡੇਮਾਨ ਅਤੇ ਨਿਕੋਬਾਰ ‘ਚ 19 ਅਕਤੂਬਰ ਦੇ ਵਿਚਕਾਰ ਕੁਝ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਅਤੇ ਭਾਰੀ ਬਾਰਿਸ਼ ਲਈ ਅਲਰਟ ਜਾਰੀ ਕੀਤਾ ਗਿਆ ਹੈ। The weather department issued an alert

ਇਸ ਦੌਰਾਨ ਕੇਰਲ ‘ਚ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਕਿਉਂਕਿ ਸੂਬੇ ਦੇ ਦੱਖਣੀ ਜ਼ਿਲਿਆਂ ਸਮੇਤ ਕਈ ਇਲਾਕਿਆਂ ‘ਚ ਹੜ੍ਹ ਆ ਗਿਆ।The weather department issued an alert

[wpadcenter_ad id='4448' align='none']