ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਰਵਾਏ ਜਾਣਗੇ ਜਾਗਰੂਕਤਾ ਪ੍ਰੋਗਰਾਮ

ਮਾਲੇਰਕੋਟਲਾ 18 ਅਕਤੂਬਰ –

                        Legal services ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ‘ਪੰਜਾਬ ਅਗੈਂਸਟ ਡਰੱਗ ਅਡਿਕਸ਼ਨ’ ਮੁਹਿੰਮ ਤਹਿਤ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਲੀਗਲ ਸਰਵਿਸਜ਼ ਅਥਾਰਟੀ, ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਅਤੇ ਸੈਸ਼ਨ ਜੱਜ  ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਰਾਜਿੰਦਰ ਸਿੰਘ ਰਾਏ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਸ੍ਰੀ ਪ੍ਰਭਜੋਤ ਸਿੰਘ ਕਾਲੇਕਾ ਅਗਵਾਈ ਵਿੱਚ ਜ਼ਿਲ੍ਹੇ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਵਿਸ਼ੇਸ ਮੁਹਿੰਮ ਵੱਡੀ ਗਈ ਹੈ। ਇਸ ਗੱਲ ਦੀ ਜਾਣਕਾਰੀ ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਸ੍ਰੀਮਤੀ ਰੂਪਾ ਧਾਲੀਵਾਲ ਨੇ ਦਿੱਤੀ ।

READ ALSO : ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਭਰਨ ਦੀ ਮਿਤੀ ‘ਚ ਵਾਧਾ: ਡਾ.ਬਲਜੀਤ ਕੌਰ

                   ਉਨ੍ਹਾਂ ਦੱਸਿਆ ਇਸ ਕੜੀ ਤਹਿਤ ਮਿਤੀ 21 ਅਕਤੂਬਰ ਨੂੰ ਇਲਾਮੀਆਂ ਗਰਲਜ਼ ਸਕੂਲ ਮਾਲੇਰਕੋਟਲਾ ਵਿਖੇ ਨਸ਼ਿਆਂ ਖਿਲਾਫ ਐਡਵੋਕਟ ਸ੍ਰੀ ਜਸਪ੍ਰੀਤ ਸਿੰਘ ਦੀ ਨਿਗਰਾਨੀ ਵਿੱਚ ਕਰਵਾਈਆ ਜਾਵੇਗਾ । ਮਿਤੀ 28ਅਕਤੂਬਰ ਨੂੰ ਐਡਵੋਕਟ ਮਹੁਮੰਤ ਆਰੀਫ ਵਲੋਂ ਹਕੀਮਪੁਰਾ, ਸਿਕੰਦਪੁਰਾ,ਅਖਿਆਰਪੁਰਾ ਅਤੇ ਸੁਲਤਾਨਪੁਰ ਵਿਖੇ ਅਤੇ ਮਿਤੀ 29 ਅਕਤੂਬਰ ਨੂੰ ਐਡਵੋਕਟ ਨਰਿੰਦਰ ਗੋਇਲਾ ਦੀ ਵਲੋਂ ਹਥੋਆ,ਹਾਦਿਰ ਨਗਰ ,ਭੈਣੀ ਅਤੇ ਕੰਬੋਆ ਵਿਖੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸ਼ੇਸ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ ।Legal services

               ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਨੇ ਹੋਰ ਦੱਸਿਆ ਕਿ ਇਸ ਮੌਕੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਕਾਨੂੰਨੀ ਸਹਾਇਤਾ ਜਾਂ ਮੁਫਤ ਕਾਨੂੰਨੀ ਸਲਾਹ ਮਸ਼ਵਰਾ, ਨੈਸ਼ਨਲ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਜਾਵੇਗੀ ।Legal services

[wpadcenter_ad id='4448' align='none']