ਮੋਗਾ ‘ਚ ਕਾਂਗਰਸੀ ਸਰਪੰਚ ਸਮੇਤ 2 ਲੋਕਾਂ ਦਾ ਕਤਲ

Moga Sarpanch Murder:

ਮੋਗਾ ‘ਚ ਸਵੇਰੇ ਕਾਂਗਰਸੀ ਸਰਪੰਚ ਤੇ ਉਸ ਦੇ ਸਾਥੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਉਸ ਸਮੇਂ ਸੈਰ ਕਰ ਰਿਹਾ ਸੀ। ਪਿੰਡ ਖੋਸਾ ਕੋਟਲਾ ਦਾ ਸਰਪੰਚ ਸ਼ੁੱਕਰਵਾਰ ਸਵੇਰੇ ਆਪਣੇ ਦੋਸਤਾਂ ਨਾਲ ਸੈਰ ਕਰਨ ਗਿਆ ਸੀ। ਇਸ ਦੌਰਾਨ ਹਮਲਾਵਰਾਂ ਨਾਲ ਬਹਿਸ ਹੋਈ ਅਤੇ ਫਿਰ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ।

ਮ੍ਰਿਤਕ ਸਰਪੰਚ ਵੀਰ ਸਿੰਘ ਕਾਂਗਰਸ ਪਾਰਟੀ ਨਾਲ ਸਬੰਧਤ ਸੀ, ਜਦੋਂਕਿ ਮਰਨ ਵਾਲਾ ਦੂਜਾ ਸਰਪੰਚ ਰਣਜੀਤ ਸਿੰਘ ਹੈ। ਇਸ ਘਟਨਾ ਵਿੱਚ ਜ਼ਖ਼ਮੀ ਹੋਏ ਦੋ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਅਤੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। Moga Sarpanch Murder:

ਇਹ ਵੀ ਪੜ੍ਹੋ: ਜ਼ਮਾਨਤ ਤੋਂ ਬਾਅਦ ਵੀ ਕੁਲਬੀਰ ਜ਼ੀਰਾ ਰਹਿਣਗੇ ਜੇਲ੍ਹ ‘ਚ

ਮੌਕੇ ’ਤੇ ਪੁੱਜੇ ਐਸਐਸਪੀ ਜੇ.ਏਲੈਂਚਜੀਅਨ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਇਸੇ ਰੰਜਿਸ਼ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ।

ਜ਼ਿਲ੍ਹਾ ਕਾਂਗਰਸ ਪ੍ਰਧਾਨ ਨੇ ਅਮਨ-ਕਾਨੂੰਨ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਹਰ ਰੋਜ਼ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਸਰਪੰਚਾਂ ਨੂੰ ਆਪਸ ਵਿੱਚ ਲੜਾਇਆ ਜਾ ਰਿਹਾ ਹੈ। Moga Sarpanch Murder:

[wpadcenter_ad id='4448' align='none']