ਭਗਵੰਤ ਨੇ ਕੀਤਾ ਵੱਡਾ ਐਲਾਨ; ਸੂਬੇ ‘ਚ 20 ਤੋਂ 30 ਦਸੰਬਰ ਤੱਕ ਮਨਾਏ ਜਾਣਗੇ ਖੁਸ਼ੀ ਦੇ ਸਮਾਗਮ

Bhagwant Maan has made a big announcement ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਸਦਨ ਵਿੱਚ ਕਿਹਾ ਕਿ ਦਸੰਬਰ ਮਹੀਨੇ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਸਾਹਿਬਜ਼ਾਦੇ ਸ਼ਹੀਦ ਹੋਏ ਸਨ, ਇਸ ਲਈ ਇਹ ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਇਸ ਲਈ 20 ਦਸੰਬਰ ਤੋਂ 30 ਦਸੰਬਰ ਤੱਕ ਸੂਬਾ ਸਰਕਾਰ ਕੋਈ ਵੀ ਖੁਸ਼ੀ ਜਾਂ ਜਸ਼ਨ ਵਾਲਾ ਸਰਕਾਰੀ ਸਮਾਗਮ ਨਹੀਂ ਮਨਾਏਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ 21 ਦਸੰਬਰ ਤੋਂ 28 ਨਵੰਬਰ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ। ਪੂਰੇ ਹਫ਼ਤੇ ਵਿੱਚ ਪਹਿਲਾਂ ਕਿਲ੍ਹਾ ਛੱਡਣਾ ਪਿਆ, ਫਿਰ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ, ਫਿਰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਹੋਈ।

READ ALSO : ਭਾਰਤ ਦੀ Deadline ਤੋਂ ਬਾਅਦ ਕੈਨੇਡਾ ਨੇ 41 ਡਿਪਲੋਮੈਟਾਂ ਨੂੰ ਹਟਾਇਆ

ਉਨ੍ਹਾਂ ਕਿਹਾ ਕਿ ਇਹ ਦਸਮੇਸ਼ ਪਿਤਾ ਦੇ ਪਰਿਵਾਰ ਵੱਲੋਂ ਦਿੱਤੀ ਕੁਰਬਾਨੀ ਨੂੰ ਸੂਬਾ ਸਰਕਾਰ ਦੀ ਨਿਮਾਣੀ ਸ਼ਰਧਾਂਜਲੀ ਹੋਵੇਗੀ। ਇਨ੍ਹਾਂ ਦਿਨਾਂ ਵਿਚ ਨਿਯੁਕਤੀ ਪੱਤਰ ਵੀ ਨਹੀਂ ਵੰਡੇ ਜਾਣਗੇ। Bhagwant Maan has made a big announcement

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸਹੂਲਤ ਲਈ ਪਵਿੱਤਰ ਨਗਰੀ ਵਿੱਚ ‘ਸਕਾਈ ਟਰਾਂਸਪੋਰਟ’ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਮਹੱਤਵਪੂਰਨ ਥਾਵਾਂ ਨੂੰ ਜੋੜਨ ਲਈ 30-30 ਯਾਤਰੀਆਂ ਦੀ ਸਮਰੱਥਾ ਵਾਲੀਆਂ ਕੇਬਲ ਕਾਰਾਂ ਸ਼ੁਰੂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਟਰਾਂਸਪੋਰਟ ਸੇਵਾ ਵਾਹਗਾ ਬਾਰਡਰ ਨੂੰ ਵੀ ਜੋੜੇਗੀ। Bhagwant Maan has made a big announcement

[wpadcenter_ad id='4448' align='none']