Barnala Police ASI Murder:
ਬਰਨਾਲਾ ‘ਚ ਬੀਤੀ ਰਾਤ ਸ਼ਹਿਰ ਦੇ 25 ਏਕੜ ਰਕਬੇ ‘ਚ ਚਿਕਨ ਕਾਰਨਰ ‘ਤੇ ਹੋਏ ਮੁਕਾਬਲੇ ਦੌਰਾਨ ਕਬੱਡੀ ਖਿਡਾਰੀਆਂ ਨੇ ਪੁਲਸ ਮੁਲਾਜ਼ਮ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰ ਦਿੱਤਾ। ਇਸ ਮਾਮਲੇ ‘ਚ ਥਾਣਾ ਸਿਟੀ-1 ਦੀ ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ ਦੇ ਬਰੂਏ ਟਾਈਮਜ਼ ਰੈਸਟੋਰੈਂਟ ‘ਚ ਲੱਗੀ ਅੱਗ: ਫਾਇਰ ਬ੍ਰਿਗੇਡ ਨੇ…
ਥਾਣਾ ਸਿਟੀ-1 ‘ਚ ਦਿੱਤੀ ਸ਼ਿਕਾਇਤ ਅਨੁਸਾਰ ਘਟਨਾ ਐਤਵਾਰ ਦੇਰ ਰਾਤ ਵਾਪਰੀ। ਪ੍ਰਾਪਤ ਜਾਣਕਾਰੀ ਅਨੁਸਾਰ ਏਐਸਆਈ ਦਰਸ਼ਨ ਸਿੰਘ ਤਫ਼ਤੀਸ਼ੀ ਅਫ਼ਸਰ ਵਜੋਂ ਉਕਤ ਇਲਾਕੇ ਵਿੱਚ ਗਏ ਹੋਏ ਸਨ। ਇਸ ਦੌਰਾਨ ਉਸ ਦਾ ਕਤਲ ਕਰ ਦਿੱਤਾ ਗਿਆ। ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਜਿਸ ਦੇ ਆਧਾਰ ‘ਤੇ ਬਰਨਾਲਾ ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਮ੍ਰਿਤਕ ਦਰਸ਼ਨ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਲਿਆਂਦਾ ਗਿਆ ਹੈ। ਕਤਲ ਤੋਂ ਬਾਅਦ ਸ਼ਹਿਰ ਵਿੱਚ ਡਰ ਦਾ ਮਾਹੌਲ ਹੈ। ਦੂਜੇ ਪਾਸੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ 25 ਏਕੜ ਵਿੱਚ ਨਾਜਾਇਜ਼ ਪੋਲਟਰੀ ਫਾਰਮ ਹਨ। ਜਿੱਥੇ ਹਰ ਰੋਜ਼ ਲੜਾਈ-ਝਗੜੇ ਹੁੰਦੇ ਹਨ। Barnala Police ASI Murder:
ਘਟਨਾ ਦੇ ਚਸ਼ਮਦੀਦ ਗਵਾਹ ਸਰਬਜੀਤ ਸਿੰਘ ਨੇ ਦੱਸਿਆ ਕਿ ਰਾਤ ਸਮੇਂ 25 ਏਕੜ ਦੇ ਇਲਾਕੇ ਵਿੱਚ ਇੱਕ ਰੈਸਟੋਰੈਂਟ ਵਿੱਚ ਕੁਝ ਕਬੱਡੀ ਖਿਡਾਰੀ ਬੈਠੇ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਰੈਸਟੋਰੈਂਟ ਮਾਲਕ ਅਤੇ ਕਬੱਡੀ ਖਿਡਾਰੀਆਂ ਵਿਚਾਲੇ ਝਗੜਾ ਹੋ ਗਿਆ। ਇਸ ਤੋਂ ਬਾਅਦ ਰੈਸਟੋਰੈਂਟ ਮਾਲਕਾਂ ਨੇ ਮੌਕੇ ‘ਤੇ ਪੁਲਿਸ ਨੂੰ ਬੁਲਾਇਆ ਸੀ। Barnala Police ASI Murder: