27 ਅਕਤੂਬਰ
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂੰਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਪੁੱਜਦੀਆਂ ਕਰਨ ਦੇ ਨਿਰਦੇਸ਼ਾਂ ਤਹਿਤ ‘ਪੰਜਾਬ ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਮਿਤੀ 31 ਅਕਤੂਬਰ ਨੂੰ ਸਵੇਰੇ 11.00 ਵਜੇ ਸਬ ਡਵੀਜ਼ਨ ਅਮਰਗੜ੍ਹ ਦੇ ਪਿੰਡ ਅਲੀਪੁਰ ਵਿਖੇ ਵਿਸ਼ੇਸ਼ ਜਨ ਸੁਣਵਾਈ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਉਪ ਮੰਡਲ ਮੈਜਿਸਟ੍ਰੇਟ ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੌਕੇ ਡਿਪਟੀ ਕਮਿਸ਼ਨਰ ਖ਼ੁਦ ਆਮ ਲੋਕਾਂ ਦੀਆਂ ਸਾਂਝੀਆਂ ਅਤੇ ਵਿਅਕਤੀਗਤ ਸਮੱਸਿਆਵਾਂ ਸੁਣਕੇ ਮੌਕੇ ਤੇ ਹੀ ਜਾਇਜ਼ ,ਯੋਗ ਸਮੱਸਿਆਵਾਂ ਦਾ ਹੱਲ ਕਰਨ ਲਈ ਉਪਰਾਲਾ ਕਰਨਗੇ ਤਾਂ ਜੋ ਲੋਕਾਂ ਨੂੰ ਵੱਖ ਵੱਖ ਵਿਭਾਗ ਦੇ ਚੱਕਰ ਨਾ ਮਾਰ੍ਹਕੇ ਖੱਜਲ- ਖ਼ੁਆਰ ਨਾ ਹੋਣਾ ਪਵੇ ।
ALSO READ : ਬੰਟੀ ਰੋਮਾਣਾ ਗ੍ਰਿਫਤਾਰੀ ਮਾਮਲੇ ‘ਚ ਪੰਜਾਬ ਪੁਲਿਸ ਨੂੰ ਝਟਕਾ
ਐਸ.ਡੀ.ਐਮ. ਅਮਰਗੜ੍ਹ ਨੇ ਇਲਾਕਾ ਨਿਵਾਸੀਆਂ ਨੂੰ ਇਸ ਜਨ ਸੁਣਵਾਈ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪੁੱਜਣ ਦਾ ਸੱਦਾ ਦਿੰਦਿਆਂ ਅਪੀਲ ਕੀਤੀ ਕਿ ਉਹ ਇਸ ਜਨ ਸੁਣਵਾਈ ਕੈਂਪ ਵਿੱਚ ਪੁੱਜ ਕੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਆਪਣੀਆਂ ਅਤੇ ਸਾਂਝੀਆਂ ਸਮੱਸਿਆਵਾਂ ਡਿਪਟੀ ਕਮਿਸ਼ਨਰ ਕੋਲ ਰੱਖਣ ਅਤੇ ਯੋਗ /ਜਾਇਜ਼ ਸਮੱਸਿਆਵਾਂ ਦੀ ਮੌਕੇ ਤੇ ਹੱਲ ਕਰਵਾਉਣ । ਉਨ੍ਹਾਂ ਦੱਸਿਆ ਕਿ ਇਸ ਮੌਕੇ ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਪਰਾਲੀ ਦੀ ਰਹਿੰਦ -ਖੂੰਹਦ ਨੂੰ ਅੱਗਾਂ ਲਗਾਉਣ ਦੀਆਂ ਘਟਨਾਵਾਂ ਨੂੰ ਨਿਲ ਕਰਨ ਲਈ ਵੀ ਇਲਾਕਾ ਨਿਵਾਸੀਆਂ ਨਾਲ ਗੱਲ ਬਾਤ ਕਰਨਗੇ । ਇਸ ਤੋਂ ਇਲਾਵਾ ਨਸ਼ੇ ਵਰਗੀ ਸਮਾਜਿਕ ਕੁਰੀਤੀਆਂ ਆਦਿ ਸਬੰਧੀ ਵੀ ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਆਮ ਲੋਕਾਂ ਨਾਲ ਗੱਲਬਾਤ ਕਰਨਗੇ ਅਤੇ ਇਸ ਦੇ ਕੰਟਰੋਲ ਕਰਨ ਲਈ ਵੀ ਲੋਕਾਂ ਦੇ ਸੁਝਾਅ ਲੈਣਗੇ ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਪੁਲਿਸ ਵਿਭਾਗ,ਪੀ.ਐਸ.ਪੀ.ਸੀ.ਐਲ,ਪੰਜਾਬ ਪ੍ਰਦੂਸ਼ਣ ਬੋਰਡ,ਪੰਚਾਇਤੀ ਰਾਜ, ਸਥਾਨਕ ਸਰਕਾਰਾਂ,ਸਿਹਤ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ,ਜਲ ਸਪਲਾਈ ਅਤੇ ਸੈਨੀਟੇਸ਼ਨ,ਮੰਡੀ ਬੋਰਡ,ਖੇਤੀਬਾੜੀ, ਸਹਿਕਾਰਤਾ, ਰੈਵੀਨਿਊ ਵਿਭਾਗ,ਪੀ.ਡਬਲਿਊ.ਡੀ.,ਪੰਚਾਇਤੀ ਰਾਜ ਅਤੇ ਸਥਾਨਿਕ ਸਰਕਾਰਾਂ ਆਦਿ ਵਿਭਾਗਾਂ ਤੋਂ ਇਲਾਵਾ ਹੋਰ ਵਿਭਾਗ ਸ਼ਮੂਲੀਅਤ ਕਰਨਗੇ। ਜਾਣਗੇ।ਇਸ ਕੈਂਪ ਵਿਚ ਸਾਰੇ ਸਬੰਧਤ ਵਿਭਾਗਾਂ ਦਾ ਸਟਾਫ਼ ਮੌਕੇ ਪਰ ਹਾਜ਼ਰ ਰਹੇਗਾ । ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਮੁੜ ਅਪੀਲ ਕੀਤੀ ਕਿ ਉਹ ਜਨ ਸੁਣਵਾਈ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੂੰ ਯਕੀਨੀ ਬਣਾਉਣ ।