ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਬਤੌਰ ਆਰ.ਟੀ.ਓ  ਵਜੋਂ ਸੰਭਾਲਿਆ ਆਹੁੱਦਾ

ਮਾਲੇਰਕੋਟਲਾ 27 ਅਕਤੂਬਰ:

                Mr. Gurmeet Kumar Bansal ਸਹਾਇਕ ਕਮਿਸ਼ਨਰ ਮਾਲੇਰਕੋਟਲਾ ਵਜੋਂ ਸੇਵਾ ਨਿਭਾ ਰਹੇ ਸ੍ਰੀ ਗੁਰਮੀਤ ਕੁਮਾਰ ਬਾਂਸਲ ਪੀ.ਸੀ.ਐਸ.(2021) ਨੇ ਬਤੌਰ ਰਿਜਨਲ ਟਰਾਂਸਪੋਰਟ ਅਫ਼ਸਰ( ਆਰ.ਟੀ ਓ.) ਮਾਲੇਰਕੋਟਲਾ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਜਿਕਰਯੋਗ ਹੈ ਕਿ ਉਹ ਆਰ.ਟੀ.ਓ ਦੇ ਨਾਲ ਨਾਲ ਸਹਾਇਕ ਕਮਿਸ਼ਨਰ ਮਾਲੇਰਕੋਟਲਾ ਵੀ ਬਣੇ ਰਹਿਣਗੇ।

           ਐਮ.ਕੋਮ,ਐਮ.ਐਡ,ਐਮ.ਐਸ.ਸੀ(ਆਈ.ਟੀ) ਦੀ ਤਾਮਿਲ ਪ੍ਰਾਪਤ ਸ੍ਰੀ ਗੁਰਮੀਤ ਕੁਮਾਰ ਬਾਂਸਲ ਇਸ ਤੋਂ ਪਹਿਲਾ ਸਹਾਇਕ ਕਮਿਸ਼ਨਰ (ਜ) ਕਪੂਰਥਲਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ । ਇਸ ਤੋਂ ਇਲਾਵਾ 12 ਸਾਲ ਆਬਕਾਰੀ ਅਤੇ ਕਰ ਵਿਭਾਗ ਵਿਖੇ, ਸਿਹਤ ਅਤੇ ਸਿੱਖਿਆ ਵਿਭਾਗ, ਐਸ.ਬੀ.ਆਈ.ਬੈਂਕ ਅਤੇ ਓ.ਬੀ.ਸੀ ਬੈਂਕ ਵਿਖੇ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ ।  

READ ALSO : ਪੰਜਾਬ ਵਿੱਚ ਅਕਾਲੀ ਆਗੂ ਬੰਟੀ ਰੋਮਾਣਾ ਗ੍ਰਿਫਤਾਰ

                ਆਹੁਦਾ ਸੰਭਾਲਣ  ਉਪਰੰਤ ਆਰ.ਟੀ.ਓ. ਕਮ ਸਹਾਇਕ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਕਿਹਾ ਕਿ ਵਾਹਨਾਂ ਦੇ ਕਾਗ਼ਜ਼ (ਟੈਕਸ, ਫਿਟਨੈੱਸ, ਪਰਮਿਟ ਆਦਿ) ਅਧੂਰੇ ਹੋਣਗੇ, ਉਨ੍ਹਾਂ ਨੂੰ ਸ਼ਹਿਰ ਦੀਆਂ ਸੜ੍ਹਕਾਂ ‘ਤੇ ਵਾਹਨ ਚਲਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਜੇਕਰ ਸੜਕਾਂ ਉੱਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਦਾ ਹੋਇਆ ਕਿਸੇ ਵੀ ਪ੍ਰਕਾਰ ਦਾ ਵਾਹਨ ਨਜ਼ਰ ਆਉਂਦਾ ਹੈ ਤਾਂ ਉਹ ਆਰ.ਟੀ.ਓ. ਦਫ਼ਤਰ ਵਿਖੇ ਸ਼ਿਕਾਇਤ ਦਰਜ਼ ਕਰਵਾ ਸਕਦੇ ਹਨ ਅਤੇ ਉਨ੍ਹਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਅਚਨਚੇਤ ਚੈਕਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਸ਼ਹਿਰ ਨੂੰ ਦੁਰਘਟਨਾਵਾਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ । Mr. Gurmeet Kumar Bansal

                   ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਹਰੇਕ ਯੋਗ ਤੇ ਲੋੜਵੰਦ ਵਿਅਕਤੀ ਤੱਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। Mr. Gurmeet Kumar Bansal

[wpadcenter_ad id='4448' align='none']