Sunday, December 22, 2024

ਪੰਜਾਬ ਨੂੰ ਫ਼ਿਰਕੂ ਅੱਗ ਦੀ ਭੱਠੀ ਵਿੱਚ ਝੋਕ ਕੇ ਸਿਆਸੀ ਰੋਟੀਆਂ ਸੇਕਣ ਦਾ ਵਿਰੋਧੀਆਂ ਦਾ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ-ਮੁੱਖ ਮੰਤਰੀ

Date:

  • ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ-ਮੁੱਖ ਮੰਤਰੀ
  • ਮੇਰੇ ਕੋਲ ਪੰਜਾਬ ਦੀ ਪਲ-ਪਲ ਦੀ ਜਾਣਕਾਰੀ ਹੈ-ਮੁੱਖ ਮੰਤਰੀ
  • ਪੰਜਾਬ ਦੇ 3 ਕਰੋੜ ਲੋਕਾਂ ਨੂੰ ਭਰੋਸਾ ਦਿੰਦਿਆਂ ਵਿਰੋਧੀਆਂ ‘ਤੇ ਵਰ੍ਹੇ ਮੁੱਖ ਮੰਤਰੀ ਭਗਵੰਤ ਮਾਨ

political dividends fanning communal ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ ‘ਤੇ ਫੁੱਟ ਪਾਊ ਸਿਆਸਤ ਕਰਨ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਫਿਰਕੂ ਭਾਵਨਾਵਾਂ ਭੜਕਾ ਕੇ ਸਿਆਸੀ ਰੋਟੀਆਂ ਸੇਕਣ ਦਾ ਸੁਪਨਾ ਕਦੇ ਵੀ ਪੂਰਾ ਨਹੀਂ ਹੋਵੇਗਾ।

 ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਲ-ਪਲ ਦੀ ਜਾਣਕਾਰੀ ਮਿਲ ਰਹੀ ਹੈ ਕਿਉਂਕਿ ਉਹ ਸੂਬੇ ਵਿੱਚ ਵਾਪਰ ਰਹੀਆਂ ਸਾਰੀਆਂ ਘਟਨਾਵਾਂ ‘ਤੇ ਸਖ਼ਤ ਨਜ਼ਰ ਰੱਖ ਰਹੇ ਹਨ।  ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਸੂਬਾ ਸਰਕਾਰ ਵਿਰੁੱਧ ਕੋਈ ਮੁੱਦਾ ਨਾ ਹੋਣ ਕਰਕੇ ਇਹ ਸਿਆਸੀ ਪਾਰਟੀਆਂ ਨੀਵੇਂ ਪੱਧਰ ਉੱਤੇ ਆ ਕੇ ਘਟੀਆ ਹਥਕੰਡੇ ਅਪਣਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਆਸੀ ਲਾਹਾ ਖੱਟਣ ਲਈ ਵਿਰੋਧੀ ਧਿਰਾਂ ਫਿਰਕਾਪ੍ਰਸਤੀ ਨੂੰ ਤੂਲ ਦੇ ਕੇ ਅੱਗ ਨਾਲ ਖੇਡ ਰਹੀਆਂ ਹਨ।

ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਨਾਪਾਕ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਪੈਗੰਬਰਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦਾ ਮਾਰਗ ਦਿਖਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹਮੇਸ਼ਾ ਹੀ ਸਮਾਜ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਵਿਚ ਵਿਸ਼ਵਾਸ ਪ੍ਰਗਟਾਇਆ ਹੈ। political dividends fanning communal

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਨੇ ਤਿੰਨ ਕਰੋੜ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ‘ਤੇ ਕਿਸੇ ਨੂੰ ਵੀ ਮਾੜੀ ਅੱਖ ਨਹੀਂ ਰੱਖਣ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਸੂਬਾ ਸਰਕਾਰ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।   

Also Read : ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਦੀ 62ਵੀਂ ਐਥਲੈਟਿਕ ਮੀਟ ਮਿੱਠੀਆਂ ਅਤੇ ਅਦਭੁਤ ਯਾਦਾਂ ਛੱਡਦੀ ਹੋਈ ਸੰਪੰਨ

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...